ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੱਦੇ ਤੇ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਵਿਭਾਗੀ ਅਫ਼ਸਰਸ਼ਾਹੀ ਤੇ ਪੰਜਾਬ ਸਰਕਾਰ ਵਲੋਂ ਵਾਰ-ਵਾਰ ਲਟਕਾਉਣ ਅਤੇ ਹੱਲ ਨਾ ਕਰਨ ਦੇ ਰੋਸ ਵਿਚ ਅੱਜ ਵੈਟਰਨਰੀ ਇੰਸਪੈਕਟਰਾਂ ਵਲੋਂ ਰੋਸ ਪ੍ਰਗਟ ਕਰਦਿਆਂ ਮੂੰਹ ਖੁਰ ਦੀ ਵੈਕਸੀਨ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤੀ ਗਈ ਅਤੇ ਇਸ ਦੌਰਾਨ ਸੂਬਾ ਕਮੇਟੀ ਮੈਂਬਰ ਹਰਦੀਪ ਸਿੰਘ ਨੇ ਦੱਸਿਆ ਕਿ ਸਟੇਟ ਦੇ ਸੱਦੇ ਤੇ ਪਸ਼ੂ ਪਾਲਕਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੂੰਹ ਖੁਰ ਦੀ ਵੈਕਸੀਨ ਕਰਨਗੇ | ਪ੍ਰੰਤੂ ਇਸ ਵੈਕਸੀਨ ਨੂੰ ਆਨਲਾਈਨ ਨਹੀਂ ਕਰਨਗੇ ਅਤੇ ਬਲਾਕ ਪੱਧਰੀ ਦੁੱਧ ਚੁਕਾਈਆਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ |