ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਜੋਤ ਸਿੰਘ ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਗਵਰਨਰ ਗੁਲਾਬ ਚੰਦ ਕਟਾਰੀਆ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੂਰੇ ਪੰਜਾਬ ਭਰ ਵਿਚੋਂ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਏ.ਡੀ.ਸੀ. ਅਤੇ ਐਸ.ਐਸ.ਪੀ. ਸਾਹਿਬਾਨ ਹਾਜ਼ਰ ਸਨ | ਇਹ ਸਨਮਾਨ ਪੰਜਾਬ ਰੈਡ ਕਰਾਸ ਦੀ ਸਾਲਾਨਾ ਜ਼ੋਨਲ ਮੀਟਿੰਗ ਵਾਲੇ ਦਿਨ ਗਵਰਨਰ ਪੰਜਾਬ ਅਤੇ ਪ੍ਰਧਾਨ ਪੰਜਾਬ ਰੈਡ ਕਰਾਸ ਇੰਡੀਆ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਗਵਰਨਰ ਗੁਲਾਬ ਚੰਦ ਕਟਾਰੀਆ ਦੁਆਰਾ ਕੀਤਾ ਗਿਆ | ਇਹ ਸਨਮਾਨ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਨੂੰ ਉਨ੍ਹਾਂ ਦੀਆਂ ਪੂਰੇ ਪੰਜਾਬ ਵਿਚ ਚੱਲ ਰਹੀਆਂ ਸੇਵਾਵਾਂ, ਐਮਰਜੈਂਸੀ ਵਿਚ ਲੋੜਵੰਦਾਂ ਨੂੰ ਬਲੱਡ ਮੁਹੱਈਆ ਕਰਾਉਣਾ, ਪੂਰੇ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿਚ ਉਨ੍ਹਾਂ ਸੇਵਾਵਾਂ ਨੂੰ ਦੇਖਦੇ ਹੋਏ ਇਹ ਅਵਾਰਡ ਦਿੱਤਾ ਗਿਆ ਹੈ |