23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਮੁਕਾਬਲਿਆਂ 'ਚ ਪੱਤੋ ਸਕੂਲ ਦੀਆਂ ਵਿਦਿਆਰਥਣਾਂ ਦੀ ਝੰਡੀ <br/>

ਅਜੀਤ ਡੈਸਕ 17-10-2025
ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਕੁਇਜ਼ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤ ਪਾਲ ਸਿੰਘ ਦੀ ਅਗਵਾਈ ਹੇਠ ਡਾਈਟ ਮੋਗਾ ਵਿਖੇ ਕਰਵਾਏ ਗਏ | ਵਿਮਲ ਕੁਮਾਰ ਖੋਜ ਅਫ਼ਸਰ ਨੇ ਇਨ੍ਹਾਂ ਮੁਕਾਬਲਿਆਂ ਦਾ ਸੰਚਾਲਨ ਕੀਤਾ | ਇਨ੍ਹਾਂ ਕੁਇਜ਼ ਮੁਕਾਬਲਿਆਂ 'ਚ ਸਰਕਾਰੀ ਕੰਨਿ੍ਹਆ ਹਾਈ ਸਕੂਲ ਪੱਤੋ ਦੀਆਂ ਵਿਦਿਆਰਥਣਾਂ ਦੀ ਪ੍ਰਾਪਤੀ ਸੰਬੰਧੀ ਸਕੂਲ ਦੇ ਮੁਖੀ ਪ੍ਰਮੋਦ ਗੁਪਤਾ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਤਿੰਨ ਵਰਗਾਂ 'ਚ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ 'ਚ ਮਿਡਲ ਅਤੇ ਸੈਕੰਡਰੀ ਪੱਧਰ ਦੇ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਦੀਆਂ ਵਿਦਿਆਰਥਣਾਂ ਦੀ ਝੰਡੀ ਰਹੀ | ਵਰਗ-ੳ ਮੁਕਾਬਲੇ 'ਚ ਇਸ ਸਕੂਲ ਦੀ ਵਿਦਿਆਰਥਣ ਅਵਨੀਤ ਕੌਰ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਵਰਗ-ਅ 'ਚ ਨਵਜੋਤ ਕੌਰ ਨੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਅਵਨੀਤ ਕੌਰ ਹੁਣ ਨਵੰਬਰ ਮਹੀਨੇ 'ਚ ਹੋ ਰਹੇ ਰਾਜ ਪੱਧਰੀ ਕੁਇਜ਼ ਮੁਕਾਬਲੇ 'ਚ ਭਾਗ ਲਵੇਗੀ | ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਦੇ ਮੁੱਖ ਅਧਿਆਪਕ ਪ੍ਰਮੋਦ ਗੁਪਤਾ ਨੇ ਗਾਈਡ ਅਧਿਆਪਕਾ ਸ੍ਰੀਮਤੀ ਰਤਨਦੀਪ ਕੌਰ ਪੰਜਾਬੀ ਅਧਿਆਪਕਾ ਅਤੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਦਾ ਰਾਜਪਾਲ ਪੰਜਾਬ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।