22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਿਯਮਿਤ ਨਮੀ ਵਾਲੀ ਫ਼ਸਲ 24 ਘੰਟਿਆਂ 'ਚ ਖ਼ਰੀਦ ਕੇ 48 ਘੰਟਿਆਂ ਅੰਦਰ ਅਦਾਇਗੀ ਬਣਾਈ ਜਾ ਰਹੀ ਯਕੀਨੀ-ਡੀ.ਸੀ. <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ 'ਚ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਕਿ ਕਿਸੇ ਵੀ ਕਿਸਾਨ ਨੂੰ ਕਿਸੇ ਮੰਡੀ ਵਿਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਮੰਡੀਆਂ ਵਿਚ ਸੁਚੱਜੇ ਖ਼ਰੀਦ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ | ਕਿਸਾਨਾਂ ਦੀ ਨਿਯਮਿਤ ਨਮੀ ਵਾਲੀ ਫ਼ਸਲ 24 ਘੰਟਿਆਂ ਅੰਦਰ ਖ਼ਰੀਦ ਕੇ 48 ਘੰਟਿਆਂ ਵਿਚ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ | ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 22074 ਮੀਟਿ੍ਕ ਟਨ ਝੋਨੇ ਦੀ ਫ਼ਸਲ 'ਚੋਂ 18389 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਵਿਧਾਇਕਾ ਅਰੋੜਾ ਨੇ ਵਾਰਡ ਨੰਬਰ 16 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ <br/> ਅਗਲੀ ਖ਼ਬਰ ਸ਼ਹੀਦ ਹੌਲਦਾਰ ਜੋਰਾ ਸਿੰਘ ਕੀਰਤੀ ਚੱਕਰ ਦਾ ਜਨਮ ਦਿਨ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।