22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੀਵਾਲੀ, ਗੁਰਪੁਰਬ, ਕਿ੍ਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ

ਅਜੀਤ ਡੈਸਕ 17-10-2025
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਗੁਰਪ੍ਰੀਤ ਸਿੰਘ ਥਿੰਦ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਦੀਵਾਲੀ, ਗੁਰਪੁਰਬ, ਕਿ੍ਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ ਕੀਤਾ ਹੈ | ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 20 ਅਕਤੂਬਰ ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾਣਗੇ | 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ | ਹੁਕਮਾਂ ਅਨੁਸਾਰ ਕਿ੍ਸਮਿਸ ਮੌਕੇ 25-26 ਦਸੰਬਰ ਰਾਤ 11:55 ਵਜੇ ਤੋਂ ਸਵੇਰੇ 12:30 (ਅੱਧੀ ਰਾਤ) ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ 31 ਦਸੰਬਰ (ਸਾਲ ਦੀ ਸਮਾਪਤੀ) ਅਤੇ 1 ਜਨਵਰੀ ਨੂੰ (ਨਵੇਂ ਸਾਲ ਦੀ ਸ਼ੁਰੂਆਤ) 'ਤੇ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ ਨਿਰਧਾਰਤ ਸਮੇਂ ਤੋਂ ਇਲਾਵਾ ਹੋਰ ਸਮੇਂ ਦੌਰਾਨ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਵਿਅਕਤੀਆਂ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਗਏ ਪਟਾਕੇ ਸੇਲ ਕਰਨ ਸੰਬੰਧੀ ਪੱਕੇ/ਆਰਜ਼ੀ ਲਾਇਸੰਸਾਂ ਤੋਂ ਇਲਾਵਾ ਖੁੱਲ੍ਹੀ ਵਿਕਰੀ 'ਤੇ ਪਟਾਕੇ ਸੇਲ ਕਰਨ ਦੀ ਪਾਬੰਦੀ ਲਗਾਈ ਜਾਂਦੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕਾ ਅਰੋੜਾ ਨੇ ਵਾਰਡ ਨੰਬਰ 16 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।