ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਚੜ੍ਹਦੀ ਕਲਾ ਆਲ ਦਿਵਿਆਂਗ ਵੈਲਫੇਅਰ ਸੁਸਾਇਟੀ ਪੰਜਾਬ ਸੇਖਾ ਕਲਾਂ ਜ਼ਿਲ੍ਹਾ ਮੋਗਾ ਨੇ ਜ਼ਿਲ੍ਹਾ ਕੰਟਰੋਲ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੋਗਾ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦੇ ਨਾਲ ਮੀਟਿੰਗ ਕਰ ਕੇ ਇਹ ਮੰਗ ਕੀਤੀ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਅਠਾਰਾਂ ਸਾਲਾਂ ਤੋਂ ਅਪਾਹਜ ਲੋਕਾਂ ਦੀ ਮਦਦ ਕਰਦੀ ਆ ਰਹੀ ਹੈ ਅਤੇ ਤਜਵੀਜਤ ਪੈਟਰੋਲ ਪੰਪ ਦੀ ਡੀਲਰ ਨਸੀਬ ਕੌਰ ਉਨ੍ਹਾਂ ਦੀ ਸੰਸਥਾ ਦੀ ਮੈਂਬਰ ਹੈ ਅਤੇ ਉਨ੍ਹਾਂ ਨੂੰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਪੈਟਰੋਲ ਪੰਪ ਅਲਾਟ ਹੋਇਆ ਹੈ ਅਤੇ ਉਨ੍ਹਾਂ ਵਲੋਂ ਜੋ ਵੀ ਭਾਰਤ ਸਰਕਾਰ ਅਨੁਸਾਰ ਸਾਰੀ ਕਾਰਵਾਈ ਮੁਕੰਮਲ ਕਰ ਲਈ ਹੈ ਪਰ ਫਾਈਨਲ ਐਨ.ਓ.ਸੀ. ਜੋ ਕਿ ਜ਼ਿਲ੍ਹਾ ਕੰਟਰੋਲ ਖ਼ੁਰਾਕ ਸਿਵਲ ਸਪਲਾਈ ਵਿਭਾਗ ਵਲੋਂ ਜਾਰੀ ਕਰਨੀ ਹੈ ਅਤੇ ਜੇਕਰ ਫਾਈਨਲ ਐਨ.ਓ.ਸੀ. ਜਲਦੀ ਦੇ ਦਿੱਤੀ ਜਾਵੇ ਤਾਂ ਪੈਟਰੋਲ ਪੰਪ ਜਲਦ ਸਥਾਪਿਤ ਕਰ ਲਿਆ ਜਾਵੇਗਾ ਜਿਸ ਨਾਲ ਉਸੇ ਪੈਟਰੋਲ ਪੰਪ 'ਤੇ ਉਨ੍ਹਾਂ ਨਾਲ ਜੁੜੇ ਅਪਾਹਜ ਲੋਕਾਂ ਨੂੰ ਰੁਜ਼ਗਾਰ ਮਿਲ ਸਕੇਗਾ | ਇਸ ਮੌਕੇ ਮਨਪ੍ਰੀਤ ਸਿੰਘ ਸਿੱਧੂ ਡਾਇਰੈਕਟਰ, ਠਾਣਾ ਸਿੰਘ, ਗੁਰਵਿੰਦਰ ਸਿੰਘ, ਦੀਪਕ ਕੁਮਾਰ, ਜਸਬੀਰ ਸਿੰਘ, ਬਲਕਾਰ ਸਿੰਘ, ਸੇਮਾ ਸਿੰਘ ਅਤੇ ਗੁਰਪ੍ਰੀਤ ਸਿੰਘ ਮਨਾਵਾਂ, ਸੰਸਥਾ ਦੇ ਅਹੁਦੇਦਾਰ ਹਾਜ਼ਰ ਸਨ |