22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੁਖਨੰਦਨ ਅਗਰਵਾਲ ਵਲੋਂ ਬਲਾਕ ਪ੍ਰਧਾਨ ਨਾਲ ਮੀਟਿੰਗ

ਅਜੀਤ ਡੈਸਕ 17-10-2025
ਬਾਘਾ ਪੁਰਾਣਾ, 16 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਕਨਵੀਨਰ ਸੁਖਨੰਦਨ ਅਗਰਵਾਲ ਵਲੋਂ ਮੰਡਲ ਭਲੂਰ ਪ੍ਰਧਾਨ ਕੁਲਵੰਤ ਸਿੰਘ ਬਿੱਟੂ, ਸਮਾਲਸਰ ਮੰਡਲ ਪ੍ਰਧਾਨ ਚਿਮਨ ਲਾਲ ਸਮਾਲਸਰ, ਸਮਾਧ ਭਾਈ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਸਮਾਧ ਭਾਈ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਆਗੂਆਂ ਨੂੰ ਕੇਂਦਰ ਸਰਕਾਰ ਵਲੋਂ ਆਮ ਜਨਤਾ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ | ਸੁਖਨੰਦਨ ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਗਰੀਬੀ, ਸਿਹਤ ਸੇਵਾਵਾਂ, ਕਿਸਾਨ ਭਲਾਈ ਅਤੇ ਰੁਜ਼ਗਾਰ ਸੰਬੰਧੀ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦਾ ਲਾਭ ਸਿੱਧਾ ਆਮ ਜਨਤਾ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ | ਮੀਟਿੰਗ ਵਿਚ ਬਲਾਕ ਪੱਧਰ ਦੇ ਕਈ ਆਗੂਆਂ ਨੇ ਹਿੱਸਾ ਲਿਆ ਅਤੇ ਪਾਰਟੀ ਦੇ ਅਗਲੇ ਕਾਰਜਕ੍ਰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਬਾਲਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਚੜ੍ਹਦੀ ਕਲਾ ਦਿਵਿਆਂਗ ਵੈੱਲਫੇਅਰ ਸੁਸਾਇਟੀ ਨੇ ਪੈਟਰੋਲ ਪੰਪ ਲਈ ਫਾਈਨਲ ਐਨ.ਓ.ਸੀ. ਦੇਣ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।