22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਬਾਲਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 17-10-2025
ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)–ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਯਾਦਗਾਰੀ ਕਾਮਰੇਡ ਸੱਘੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੀ ਅਰੰਭਤਾ ਸ਼ਾਮਿਲ ਸਮੂਹ ਮੈਂਬਰਾਂ ਵਲੋਂ ਪਿਛਲੇ ਸਮੇਂ 'ਚ ਆਪਣੇ ਵਿੱਛੜ ਚੁੱਕੇ ਸਾਥੀਆਂ ਸੁਖਦੇਵ ਸਿੰਘ ਬੁੱਟਰ, ਜਸਵੀਰ ਕੌਰ ਰਣਸੀਂਹ ਕਲਾਂ, ਮੱਖਣ ਸਿੰਘ ਖੋਟੇ, ਮਾਸਟਰ ਹਮੀਰ ਸਿੰਘ ਮਧੇਕੇ ਤੋਂ ਇਲਾਵਾ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਹੋਈ ਬੇ-ਵਕਤੀ ਮੌਤ 'ਤੇ ਡੂੰਘੇ ਦਾ ਪ੍ਰਗਟਾਵਾ ਕਰਦਿਆਂ 2 ਮਿੰਟ ਦਾ ਮੋਨ ਧਾਰ ਕੇ ਹਮਦਰਦੀ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਭਜਨ ਸਿੰਘ ਗਿੱਲ, ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ, ਗੁਰਮੇਲ ਸਿੰਘ ਖੋਟੇ ਨੇ ਜਥੇਬੰਦੀਆਂ ਦੀਆਂ ਚੱਲ ਰਹੀਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਸਰਕਾਰ ਦੀ ਨਾਲਾਇਕੀ ਕਾਰਨ ਪੈਨਸ਼ਨਰਜ਼ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਮੰਗਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਇਸ ਮੌਕੇ ਜ਼ੋਰਾਵਰ ਸਿੰਘ ਬੱਧਨੀ ਕਲਾਂ, ਉਮਾਕਾਂਤ ਜੋਸ਼ੀ, ਅਜਾਇਬ ਸਿੰਘ, ਮੰਗਲ ਰਾਮ, ਮੁਕੰਦ ਸਿੰਘ, ਗੁਰਮੇਲ ਸਿੰਘ ਬੌਡੇ, ਸੁਦਾਗਰ ਸਿੰਘ, ਤੋਤਾ ਸਿੰਘ, ਕੂੜਾ ਸਿੰਘ, ਜਸਪਤ ਰਾਏ, ਯਸ਼ਪਾਲ ਰਾਏ, ਰੂਪ ਮਧੇਕੇ, ਸੁਰਜੀਤ ਸਿੰਘ, ਗੁਰਮੇਲ ਸਿੰਘ ਜਵਾਹਰ ਸਿੰਘ ਵਾਲਾ, ਮੇਜਰ ਸਿੰਘ, ਬਲਵੀਰ ਭੱਟੀ, ਰਜਿੰਦਰ ਸਿੰਘ, ਹਰਦਿਆਲ ਸਿੰਘ, ਹਰਨੇਕ ਸਿੰਘ, ਨਛੱਤਰ ਸਿੰਘ, ਜੋਗਿੰਦਰ ਸਿੰਘ, ਜੰਗੀਰ ਸਿੰਘ, ਬੇਅੰਤ ਸਿੰਘ, ਪ੍ਰਤਾਪ ਸਿੰਘ, ਗੁਰਦੇਵ ਸਿੰਘ ਕਿਰਤੀ, ਕੌਸ਼ਲ ਕੁਮਾਰ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਉਜਾਗਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸੁਖਾਨੰਦ ਨੇ ਸਮਾਧ ਭਾਈ ਵਿਖੇ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ <br/> ਅਗਲੀ ਖ਼ਬਰ ਸੁਖਨੰਦਨ ਅਗਰਵਾਲ ਵਲੋਂ ਬਲਾਕ ਪ੍ਰਧਾਨ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।