22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਸੁਖਾਨੰਦ ਨੇ ਸਮਾਧ ਭਾਈ ਵਿਖੇ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ <br/>

ਅਜੀਤ ਡੈਸਕ 17-10-2025
ਸਮਾਧ ਭਾਈ, 16 ਅਕਤੂਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਵਿਖੇ 18 ਲੱਖ ਦੀ ਲਾਗਤ ਵਾਲੇ ਵਾਲੀਬਾਲ ਅਤੇ ਰੈਸਲਿੰਗ ਦੇ ਖੇਡ ਮੈਦਾਨਾਂ ਦਾ ਨੀਂਹ ਪੱਥਰ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਰੱਖਿਆ | ਇਸ ਮੌਕੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਬਲਾਕ ਪ੍ਰਧਾਨ ਡਾ. ਪਵਨਦੀਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਦੇ ਬਿਹਤਰ ਸੁਧਾਰ ਲਈ ਵਚਨਬੱਧ ਹੈ ਅਤੇ ਪੰਜਾਬ ਵਿਚ ਵੱਡੇ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਲਈ ਵੱਡੇ ਫ਼ੰਡ ਜਾਰੀ ਕੀਤੇ ਗਏ ਹਨ | ਇਸ ਮੌਕੇ ਸਰਪੰਚ ਲਖਵੀਰ ਸਿੰਘ ਬਾਗੜੀ ਨੇ ਪਿੰਡ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਜਾਰੀ ਕਰਨ 'ਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਧੰਨਵਾਦ ਕੀਤਾ | ਇਸ ਸਮੇਂ ਸਰਪੰਚ ਸ਼ਵਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਗੁਰਜੀਤ ਸਿੰਘ, ਪੰਚਾਇਤ ਸਕੱਤਰ ਗੁਰਦੀਪ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਸੰਗਮ, ਜਗਵਿੰਦਰ ਸਿੰਘ ਜਿੰਮੀ ਬਾਗੜੀ, ਜਸਵਿੰਦਰ ਸਿੰਘ ਕਿੰਗਰਾ, ਰਛਪਾਲ ਸਿੰਘ ਬਾਗੜੀ, ਸਾਬਕਾ ਸਰਪੰਚ ਨਿਰਮਲ ਸਿੰਘ ਖੋਖਰ, ਗੁਰਦੇਵ ਸਿੰਘ, ਰਘੁਵੀਰ ਭਾਊ, ਗੁਰਦੀਪ ਸ਼ਰਮਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਚੰਦ ਸਿੰਘ, ਸੁਖਵੀਰ ਸਿੰਘ (ਸਾਰੇ ਪੰਚ), ਲਖਵੀਰ ਸਿੰਘ ਖੋਖਰ, ਧੰਨਾ ਸਿੰਘ ਕਲੇਰ, ਡਾ. ਸਤਨਾਮ ਸਿੰਘ, ਬਸੰਤ ਸਿੰਘ, ਜਗਵੀਰ ਬਾਗੜੀ, ਤਰਾਵਲੀ ਖਾਨ, ਦਿਲਜੋਤ ਬਾਗੜੀ, ਵਕੀਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਬਾਲਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।