ਬਾਘਾ ਪੁਰਾਣਾ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਬਾਘਾਪੁਰਾਣਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਪ੍ਰਧਾਨ ਹਰਦੀਪ ਸਿੰਘ ਗਿੱਲ ਕਾਲੇਕੇ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਕਾਲੇਕੇ ਨੇ ਕਿਹਾ ਕਿ ਬਲਵਿੰਦਰ ਸਿੰਘ ਭਲੂਰ ਬਹੁਤ ਹੀ ਇਮਾਨਦਾਰ, ਮਿਹਨਤੀ ਅਤੇ ਬੇਬਾਕ ਬੁਲਾਰੇ ਹਨ ਅਤੇ ਯੂਨੀਅਨ ਲਈ ਕੰਮਾਂ ਨੂੰ ਵੇਖਦੇ ਹੋਏ ਯੂਨੀਅਨ ਆਗੂ ਬਲਵਿੰਦਰ ਸਿੰਘ ਭਲੂਰ ਨੂੰ ਯੂਨੀਅਨ ਦਾ ਚੇਅਰਮੈਨ ਨਿਯੁਕਤ ਕੀਤਾ ਜਾਂਦਾ ਹੈ | ਇਸ ਸਮੇਂ ਨਵ-ਨਿਯੁਕਤ ਚੇਅਰਮੈਨ ਬਲਵਿੰਦਰ ਸਿੰਘ ਭਲੂਰ ਨੇ ਯੂਨੀਅਨ ਪ੍ਰਧਾਨ ਦਾ ਸੌਂਪੀਂ ਹੋਈ ਜ਼ੰੁਮੇਵਾਰੀ ਲਈ ਧੰਨਵਾਦ ਕੀਤਾ ਅਤੇ ਕਿਹਾ ਸਾਬਕਾ ਸੈਨਿਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਤਨਦੇਹੀ ਨਾਲ ਕੰਮ ਕਰਾਂਗਾ |ਆਗੂਆਂ ਚੁਣੇ ਜਾਣ ਤੇ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਭਲੂਰ ਅਤੇ ਪ੍ਰਧਾਨ ਹਰਦੀਪ ਸਿੰਘ ਕਾਲੇਕੇ ਨੇ ਯੂਨੀਅਨ ਦੇ ਸਮੂਹ ਮੈਂਬਰਾਂ ਨੂੰ ਮਠਿਆਈ ਦੇ ਡੱਬੇ ਦੇ ਕੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਗੁਰਚਰਨ ਸਿੰਘ ,ਨਾਇਬ ਸਿੰਘ, ਸੁਖਮੰਦਰ ਸਿੰਘ, ਜਗਰੂਪ ਸਿੰਘ, ਹਰਪਾਲ ਸਿੰਘ, ਬਲਦੇਵ ਸਿੰਘ, ਰਾਮ ਸਿੰਘ, ਕਰਨੈਲ ਸਿੰਘ, ਸੁਖਦਰਸ਼ਨ ਸਿੰਘ, ਪਿਆਰਾ ਸਿੰਘ, ਜੰਗ ਸਿੰਘ, ਮੇਜਰ ਸਿੰਘ, ਹਾਕਮ ਸਿੰਘ, ਸੁਰਿੰਦਰ ਸਿੰਘ, ਸਰਵਣ ਸਿੰਘ, ਬਲਵਿੰਦਰ ਸਿੰਘ, ਰੇਸ਼ਮ ਸਿੰਘ, ਤੇਜਾ ਸਿੰਘ, ਰਣਜੀਤ ਸਿੰਘ, ਅਰਜਨ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ ,ਕੁਲਦੀਪ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਭੋਲਾ ਸਿੰਘ, ਸੂਬੇਦਾਰ ਗੁਰਭੇਜ ਸਿੰਘ ਆਦਿ ਹਾਜ਼ਰ ਸਨ |