22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ ਭਗਤ ਰਵਿਦਾਸ ਸੇਵਾ ਸੁਸਾਇਟੀ ਦਾ ਸਨਮਾਨ <br/>

ਅਜੀਤ ਡੈਸਕ 17-10-2025
ਬਾਘਾ ਪੁਰਾਣਾ, 16 ਅਕਤੂਬਰ (ਟਿੰਕੂ ਕਾਠਪਾਲ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਮਾਨਵਤਾ ਦੀ ਸੇਵਾ ਦਾ ਪ੍ਰਤੀਕ ਵੀ ਹੈ | ਗੁਰਦੁਆਰਾ ਸਾਹਿਬ ਵਿਚ ਲਗਾਤਾਰ ਚੱਲ ਰਹੇ ਸੇਵਾ ਕਾਰਜਾਂ ਰਾਹੀਂ ਜਿੱਥੇ ਸੰਗਤ ਨੂੰ ਗੁਰਮਤਿ ਪ੍ਰੇਰਨਾ ਮਿਲਦੀ ਹੈ, ਉੱਥੇ ਸੇਵਾਦਾਰਾਂ ਦੇ ਹੌਸਲੇ ਵੀ ਬਰਕਰਾਰ ਰੱਖੇ ਜਾਂਦੇ ਹਨ | ਹਾਲ ਹੀ ਵਿਚ ਗੁਰਦੁਆਰਾ ਸਾਹਿਬ ਵਲੋਂ ਪਿੰਡ ਬੱਸੀਆਂ ਦੀ ਭਗਤ ਰਵਿਦਾਸ ਸੇਵਾ ਸੁਸਾਇਟੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੇ ਮੋਮੈਂਟੋ ਭੇਟ ਕਰਕੇ ਸਨਮਾਨਿਤ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਸੇਵਾ ਸੁਸਾਇਟੀ ਦੇ ਨੌਜਵਾਨਾਂ ਨੇ ਗੁਰਮਤਿ ਦੇ ਸਿਧਾਂਤਾਂ 'ਤੇ ਤੁਰਦਿਆਂ ਨਿਸ਼ਕਾਮ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ | ਇਹ ਨੌਜਵਾਨ ਹਰ ਹਫ਼ਤੇ ਗੁਰਦੁਆਰਾ ਚੰਦ ਪੁਰਾਣਾ ਵਿਖੇ ਸੇਵਾ ਕਰਦੇ ਹਨ ਅਤੇ ਗੁਰਦੁਆਰਾ ਬੱਸੀਆਂ ਵਿਚ ਵੀ ਲਗਾਤਾਰ ਸਫ਼ਾਈ, ਲੰਗਰ ਸੇਵਾ ਅਤੇ ਵਿਸ਼ੇਸ਼ ਸਮਾਗਮਾਂ ਦੌਰਾਨ ਸੇਵਾਵਾਂ ਨਿਭਾਅ ਰਹੇ ਹਨ | ਇਸ ਮੌਕੇ ਡਾ. ਰੂਪ ਸਿੰਘ, ਪ੍ਰਧਾਨ ਬਲਵੰਤ ਸਿੰਘ, ਡਾ. ਕੁਲਵੰਤ ਸਿੰਘ, ਸਤਪਾਲ ਸਿੰਘ, ਹਰਕਮਰਪਾਲ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰਜੀਤ ਸਿੰਘ, ਜਤਿੰਦਰ ਸਿੰਘ, ਦਿਲਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਹੋਰ ਸੇਵਾਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਦਾਣਾ ਮੰਡੀ ਜਲਾਲਾਬਾਦ ਪੂਰਬੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ <br/> ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਹੁਨਰ-ਕਲਾ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।