22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦਾਣਾ ਮੰਡੀ ਜਲਾਲਾਬਾਦ ਪੂਰਬੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)-ਪਿੰਡ ਜਲਾਲਾਬਾਦ ਪੂਰਬੀ ਵਿਖੇ ਆੜ੍ਹਤੀ ਰਿਖੀ ਰਾਮ ਕੇਵਲ ਕਿ੍ਸ਼ਨ ਦੁਕਾਨ 'ਤੇ ਕਿਸਾਨ ਰਘੁਵੀਰ ਸਿੰਘ ਪੁੱਤਰ ਬਹਾਲ ਸਿੰਘ ਦੇ ਝੋਨੇ ਦੀ 500 ਬੋਰੀ ਦਾ ਭਾਅ ਪਿੰਡ ਦੇ ਸਰਪੰਚ ਸਤਬੀਰ ਸਿੰਘ ਸੱਤੀ ਨੇ ਮਾਰਕਫੈੱਡ ਦੇ ਇੰਸਪੈਕਟਰ ਆਲਮਜੀਤ ਤੋਂ ਲਗਵਾ ਕੇ ਸ਼ੁਰੂਆਤ ਕਰਵਾਈ | ਇਸ ਮੌਕੇ ਆੜ੍ਹਤੀਆ ਕਸ਼ਿਸ਼ ਬਾਂਸਲ ਨੇ ਮੰਡੀ ਵਿਚ ਝੋਨੇ ਦੇ ਭਾਅ ਲੱਗਣ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਸਕੱਤਰ ਸੁਖਚੈਨ ਸਿੰਘ ਰੌਂਤਾ, ਮਾਰਕੀਟ ਕਮੇਟੀ ਦੇ ਕਲਰਕ ਅਮਨਪ੍ਰੀਤ ਸਿੰਘ, ਇੰਸਪੈਕਟਰ ਦੇ ਸਹਾਇਕ ਹਰਸਿਮਰਨਜੀਤ ਸਿੰਘ, ਮਨਦੀਪ ਕੁਮਾਰ ਮਾਰਕਫੈੱਡ, ਬਲਵੰਤ ਸਿੰਘ, ਗੁਰਜੰਟ ਸਿੰਘ, ਜਰਨੈਲ ਸਿੰਘ ਕਾਲਾ, ਜਸਪਾਲ ਸਿੰਘ ਬੱਬੀ, ਗੁਰਸੇਵਕ ਸਿੰਘ, ਬੂਟਾ ਸਿੰਘ, ਸਤਵਿੰਦਰ ਸਿੰਘ, ਨਵਜੋਤ ਸਿੰਘ, ਚਰਨਜੀਤ ਸਿੰਘ, ਕਮਲ ਦੇਵ ਸ਼ਰਮਾ, ਰਣਜੀਤ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ, ਡਾ. ਪਰਮਜੀਤ ਸਿੰਘ, ਮਿੰਟੂ ਸਿੰਘ, ਮੇਜਰ ਸਿੰਘ, ਲਖਬੀਰ ਸਿੰਘ, ਬਲਜੀਤ ਸਿੰਘ, ਅਮਨ ਸਿੰਘ, ਸੋਨੀ, ਨਿਰਭੈ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੈਂਕੜੇ ਨਮ ਅੱਖਾਂ ਨੇ ਸ਼ੇਰ ਚੰਦ ਨੂੰ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ ਭਗਤ ਰਵਿਦਾਸ ਸੇਵਾ ਸੁਸਾਇਟੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।