22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੈਂਕੜੇ ਨਮ ਅੱਖਾਂ ਨੇ ਸ਼ੇਰ ਚੰਦ ਨੂੰ ਦਿੱਤੀ ਅੰਤਿਮ ਵਿਦਾਇਗੀ <br/>

ਅਜੀਤ ਡੈਸਕ 17-10-2025
ਬਾਘਾ ਪੁਰਾਣਾ, 16 ਅਕਤੂਬਰ (ਟਿੰਕੂ ਕਾਠਪਾਲ)-ਸਥਾਨਕ ਸ਼ਹਿਰ ਦੇ ਪ੍ਰਸਿੱਧ ਕੱਪੜਾ ਵਪਾਰੀ (ਸ਼ੇਰਾ ਕਲਾਥ ਹਾਊਸ ਬਾਘਾ ਪੁਰਾਣਾ) ਸ਼ਿੰਦਰ ਠੁਕਰਾਲ ਅਤੇ ਵਿਪਨ ਠੁਕਰਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਸਤਿਕਾਰਯੋਗ ਪਿਤਾ ਸੇਰ ਚੰਦ (73) ਦੀ ਉਮਰ ਵਿਚ ਅਚਾਨਕ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਸ਼ਿੰਦਰ ਠੁਕਰਾਲ, ਵਿਪਨ ਠੁਕਰਾਲ ਅਤੇ ਅਰੋੜਾ ਪਰਿਵਾਰ ਨਾਲ ਵੱਖ-ਵੱਖ ਸ਼ਹਿਰ ਦੀਆਂ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਇਲਾਵਾ ਸ਼ਹਿਰ ਦੇ ਦੁਕਾਨਦਾਰਾਂ ਅਤੇ ਕੱਪੜਾ ਵਪਾਰੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ | ਸਥਾਨਕ ਸ਼ਹਿਰ ਦੇ ਕੋਟਕਪੂਰਾ ਰੋਡ ਉੱਪਰ ਸਥਿਤ ਰਾਮ ਬਾਗ ਵਿਖੇ ਸ੍ਰੀ ਸੇਰ ਚੰਦ ਜੀ ਨੂੰ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਇਗੀ ਦਿੱਤੀ ਗਈ ਅਤੇ ਪੋਤੇ ਅੰਕੁਸ਼ ਠੁਕਰਾਲ ਵਲੋਂ ਸ੍ਰੀ ਸੇਰ ਚੰਦ ਦੀ ਮਿ੍ਤਕ ਦੇਹ ਨੂੰ ਅਗਨੀ ਭੇਟ ਕੀਤਾ | ਅੱਜ ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਪਾਰਟੀ ਆਗੂਆਂ ਵਿਚ ਜਥੇਦਾਰ ਤੀਰਥ ਸਿੰਘ ਮਾਹਲਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਨਗਰ ਕੌਂਸਲ ਪ੍ਰਧਾਨ ਪਵਨ ਗੁਪਤਾ, ਸੀਨੀਅਰ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ, ਬਲਵਿੰਦਰ ਸਿੰਘ, ਗਰੀਨ ਵਾਲੇ, ਜਗਦੀਸ਼ ਕੁਮਾਰ, ਸੁਨੀਲ ਕੁਮਾਰ ਪੰਪੀ, ਮਿਲਖਰਾਜ, ਰਿੰਕੂ ਲੂੰਬਾ, ਲਵਲੀ ਬਠਲਾ, ਗੁਰਬਚਨ ਸਿੰਘ ਬਰਾੜ, ਮਨਦੀਪ ਕੱਕੜ, ਰਿੰਕੂ ਲੂੰਬਾ, ਰਮਨ ਅਰੋੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਦਾ 260ਵਾਂ ਰਾਸ਼ਨ ਵੰਡ ਸਮਾਗਮ <br/> ਅਗਲੀ ਖ਼ਬਰ ਦਾਣਾ ਮੰਡੀ ਜਲਾਲਾਬਾਦ ਪੂਰਬੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।