22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਮੋਦੀਖ਼ਾਨਾ ਦਾ 260ਵਾਂ ਰਾਸ਼ਨ ਵੰਡ ਸਮਾਗਮ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਗੁਰਤੇਜ ਸਿੰਘ ਬੱਬੀ)-ਗੁਰੂ ਨਾਨਕ ਮੋਦੀਖ਼ਾਨਾ ਜੋ ਕਿ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਵਿਚ ਚੱਲ ਰਹੀ ਹੈ, ਦਾ 260ਵਾਂ ਰਾਸ਼ਨ ਵੰਡ ਸਮਾਗਮ ਸਫਲ ਹੋ ਨਿੱਬੜਿਆ | ਅਰਦਾਸ ਬੇਨਤੀ ਕਰਨ ਉਪਰੰਤ ਬਲਵੀਰ ਸਿੰਘ ਰਾਮੂਵਾਲੀਆ ਅਤੇ ਗੁਰਚਰਨ ਸਿੰਘ ਹੀਰੋ ਵਾਲਿਆਂ ਨੇ ਸਾਂਝੇ ਤੌਰ 'ਤੇ ਰਾਸ਼ਨ ਲੋੜਵੰਦ ਲੋਕਾਂ ਨੂੰ ਵੰਡਿਆ | ਇਸ ਮੌਕੇ ਬਲਵੀਰ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਗੁਰੂ ਨਾਨਕ ਮੋਦੀਖ਼ਾਨਾ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਹ ਉਪਰਾਲਾ ਅੱਜ ਦੇ ਮੌਜੂਦਾ ਦੌਰ ਵਿਚ ਬੇਹੱਦ ਲੋੜੀਂਦਾ ਹੈ ਕਿਉਂਕਿ ਅੱਜ ਮਹਿੰਗਾਈ ਦਾ ਦੌਰ ਹੈ ਅਤੇ ਇਸ ਸਮੇਂ ਵਿਚ ਲੋੜਵੰਦਾਂ ਨੂੰ ਰਾਸ਼ਨ ਤਕਸੀਮ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਦੇ ਇਸ ਕਾਰਜ ਵਿਚ ਦਾਨੀ ਸੱਜਣਾਂ ਦਾ ਸਹਿਯੋਗ ਹਰ ਪਲ ਮਿਲਦਾ ਹੈ | ਇਸ ਮੌਕੇ ਬਾਬਾ ਕੁਲਦੀਪ ਸਿੰਘ ਸੇਖਾ, ਗੁਰਪ੍ਰੀਤ ਸਿੰਘ ਲਾਲੀ ਰਣੀਆਂ, ਸੁਮਿੱਤਰ ਸਿੰਘ ਨੈਸਲੇ, ਗੁਰਚਰਨ ਸਿੰਘ ਚਾਨਾ, ਹਰਦੇਵ ਸਿੰਘ ਚਾਨਾ, ਰਾਜੂ, ਭਜਨ ਸਿੰਘ ਸੱਗੂ, ਰਣਜੀਤ ਸਿੰਘ ਮਾਲਵਾ, ਬਲਦੇਵ ਸਿੰਘ ਸ਼ੇਰੇ ਪੰਜਾਬ ਕਲਾਥ ਵਾਲੇ, ਮੁਕੰਦ ਸਿੰਘ ਠੇਕੇਦਾਰ ਤੇ ਸੁਰੇਸ਼ ਅਰੋੜਾ ਹਾਜ਼ਰ ਸੀ |

ਪਿਛਲੀ ਖ਼ਬਰ ਪੇਂਟਿੰਗ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਸੈਂਕੜੇ ਨਮ ਅੱਖਾਂ ਨੇ ਸ਼ੇਰ ਚੰਦ ਨੂੰ ਦਿੱਤੀ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।