22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੇਂਟਿੰਗ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਨੂੰ ਸਮਰਪਿਤ ਪੇਂਟਿੰਗ ਮੁਕਾਬਲਾ ਕਰਵਾਇਆ | ਇਸ ਸਮਾਗਮ ਵਿਚ ਚੌਥੀ ਜਮਾਤ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਦੌਰਾਨ ਨੌਜਵਾਨ ਵਿਦਿਆਰਥੀਆਂ ਨੇ ਸ਼ਕਤੀਸ਼ਾਲੀ ਵਿਚਾਰਾਂ ਨੂੰ ਪ੍ਰਗਟ ਕਰਨ ਲਈ ਰੰਗਾਂ ਤੇ ਬੁਰਸ਼ਾਂ ਦੀ ਵਰਤੋਂ ਕੀਤੀ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਪੇਂਟਿੰਗ ਬਣਾਈਆਂ ਗਈਆਂ | ਇਸ ਪ੍ਰਤੀਯੋਗਤਾ 'ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀਆਂ ਪੇਂਟਿੰਗਾਂ ਬਹੁਤ ਸੋਹਣੀਆਂ ਸਨ ਪਰ ਉਸ ਵਿਚੋਂ ਸਹਿਜਪ੍ਰੀਤ ਸਿੰਘ ਨੇ ਪਹਿਲਾ ਸਥਾਨ, ਸਨਦੀਪ ਸਿੰਘ ਨੇ ਦੂਜਾ ਸਥਾਨ ਤੇ ਬੰਧਨਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ |

ਪਿਛਲੀ ਖ਼ਬਰ ਕਿਸ਼ਨਗੜ੍ਹ ਵਿਖੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਤੇ ਹੋਰ ਸਾਮਾਨ ਮੁਹੱਈਆ ਕਰਵਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਦਾ 260ਵਾਂ ਰਾਸ਼ਨ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।