11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

60 ਗਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ <br/>

ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਗੁਰਤੇਜ ਸਿੰਘ ਬੱਬੀ)-ਡੀ.ਐਸ.ਪੀ. ਅਨਵਰ ਅਲੀ ਦੀ ਅਗਵਾਈ ਵਿਚ ਥਾਣਾ ਅਜੀਤਵਾਲ ਪੁਲਿਸ ਵਲੋਂ 260 ਗਰਾਮ ਹੈਰੋਇਨ ਸਮੇਤ ਤਿੰਨ ਜਾਣਿਆਂ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਜਦ ਸਹਾਇਕ ਥਾਣੇਦਾਰ ਮੋਹਕਮ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਰਨਦੀਪ ਸਿੰਘ ਉਰਫ਼ ਬਿੱਲਾ ਵਾਸੀ ਜੰਡਿਆਲਾ ਗੁਰੂ, ਲਵਪ੍ਰੀਤ ਸਿੰਘ ਲੱਬੂ ਵਾਸੀ ਮਿਆਦੀ ਕਲਾਂ ਅਜਨਾਲਾ ਅਤੇ ਗੋਬਿੰਦ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜਾਨੀਆਂ ਥਾਣਾ ਜੰਡਿਆਲਾ ਗੁਰੂ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਢੁੱਡੀਕੇ ਤੋਂ ਬੁੱਟਰ ਰੋਡ 'ਤੇ ਖੜ੍ਹੇ ਹਨ | ਪੁਲਿਸ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਤਿੰਨਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਅਜੀਤਵਾਲ ਵਿਚ ਅੰਡਰ ਸੈਕਸ਼ਨ 21, 61, 85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਲਈ ਮੋਗਾ ਨਗਰ ਨਿਗਮ 'ਚ ਫਾਇਰ ਬਿ੍ਗੇਡ ਨੂੰ 2 ਨਵੀਆਂ ਗੱਡੀਆਂ ਦਿੱਤੀਆਂ-ਵਿਧਾਇਕ... ਅਗਲੀ ਖ਼ਬਰ ਮੋਗਾ ਪੁਲਿਸ ਨੇ ਗੁੰਮ ਹੋਏ 250 ਮੋਬਾਈਲ ਲੱਭ ਕੇ ਕੀਤੇ ਮਾਲਕਾਂ ਦੇ ਹਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।