ਬਾਘਾ ਪੁਰਾਣਾ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਰਤਨ ਬ੍ਰਦਰਜ਼ ਟੇਲਰਜ਼ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਬਲਵੀਰ ਸਿੰਘ ਰਤਨ (72 ਸਾਲ) ਮਾਣੂੰਕੇ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ 'ਚ ਸੀਨੀਅਰ ਬੁਲਾਰਾ ਕਮਲਜੀਤ ਸਿੰਘ ਬਰਾੜ ਖੋਟੇ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਸੀਨੀਅਰ ਕਾਂਗਰਸੀ ਆਗੂ, ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਡਿੰਪਲ, ਚੇਅਰਮੈਨ ਮੋਹਰ ਸਿੰਘ ਕੈਨੇਡੀਅਨ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਮਨਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਗੁਰਦੀਪ ਸਿੰਘ ਦੀਪਾ ਸੰਮਤੀ ਮੈਂਬਰ, ਪ੍ਰਧਾਨ ਬਲਕਰਨ ਸਿੰਘ, ਸਰਪੰਚ ਰਾਮ ਸਿੰਘ, ਪ੍ਰਧਾਨ ਹਰਫੂਲ ਸਿੰਘ, ਪ੍ਰਧਾਨ ਪਰਮਵੀਰ ਸਿੰਘ, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਮੈਨੇਜਰ ਜਗਜੀਤ ਸਿੰਘ ਮਾਣੂੰਕੇ ਆਦਿ ਵੱਖ-ਵੱਖ ਸ਼ਖ਼ਸੀਅਤਾਂ ਨੇ ਰਤਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |