10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਦੇਸ਼ ਵਿਕਸਤ ਭਾਰਤ ਵੱਲ ਵਧ ਰਿਹਾ-ਸੰਧੂ <br/>

ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਦਿਨੋਂ-ਦਿਨ ਵਿਕਾਸ ਦੀਆਂ ਲੀਹਾਂ ਮਾਪ ਰਿਹਾ ਹੈ ਅਤੇ ਉਨ੍ਹਾਂ ਦੀ ਅਗਵਾਈ ਸਦਕਾ ਅੱਜ ਭਾਰਤ ਵਿਕਸਤ ਭਾਰਤ ਵੱਲ ਵੱਧ ਰਿਹਾ ਹੈ ਅਤੇ ਪੂਰੇ ਭਾਰਤ ਵਾਸੀਆਂ ਲਈ 21ਵੀਂ ਸਦੀ ਵਿਕਾਸ ਤੇ ਖ਼ੁਸ਼ਹਾਲੀ ਦੀ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀਆਂ ਲੋਕ ਹਿਤ ਯੋਜਨਾਵਾਂ ਦਾ ਪੂਰਾ ਦੇਸ਼ ਲਾਭ ਲੈ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਭਾਰਤ ਦਾ ਹਰ ਨਾਗਰਿਕ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਹੋਣ 'ਤੇ ਮਾਣ ਮਹਿਸੂਸ ਕਰੇ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਭਾਰਤ ਸੁਰੱਖਿਆ ਪੱਖੋਂ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਇਸ ਦਾ ਅੰਦਾਜ਼ਾ ਸੰਧੂਰ ਵਰਗੇ ਕੀਤੇ ਸਫਲ ਅਪਰੇਸ਼ਨ ਤੋਂ ਲਗਾਇਆ ਜਾ ਸਕਦਾ ਹੈ ਅਤੇ ਅੱਜ ਭਾਰਤ ਵੱਲ ਕੋਈ ਵੀ ਸਰਹੱਦੀ ਦੁਸ਼ਮਣ ਅੱਖ ਪੱਟ ਕੇ ਨਹੀਂ ਵੇਖ ਸਕਦਾ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਭਾਰਤ ਦੀ ਜਾਂਬਾਜ਼ ਫ਼ੌਜ ਦੁਸ਼ਮਣ ਦਾ ਮੂੰਹ ਤੋੜਵਾਂ ਜਵਾਬ ਦੇਣਾ ਜਾਣਦੀ ਹੈ |

ਪਿਛਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ 'ਚ ਮਨਾਈ ਖ਼ੁਸ਼ੀਆਂ ਭਰੀ ਦੀਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।