09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਹਰਜਿੰਦਰ ਸਿੰਘ ਰੋਡੇ ਦਾ ਸਨਮਾਨ <br/>

ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭਾਈ ਰਵਿੰਦਰ ਸਿੰਘ ਦੇ ਜਥੇ ਨੇ ਮਨੋਹਰ ਕੀਰਤਨ ਤੇ ਕਥਾ ਕੀਤੀ | ਹਜ਼ੂਰੀ ਰਾਗੀ ਭਾਈ ਚਮਕੌਰ ਸਿੰਘ ਨੇ ਕੱਤਕ ਮਹੀਨੇ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸੰਗਰਾਂਦ ਪ੍ਰੋਗਰਾਮ ਮੌਕੇ ਪੁੱਜੇ ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਦਾ ਹਰਮੇਲ ਸਿੰਘ ਡਰੋਲੀ ਪ੍ਰਧਾਨ ਰਾਮਗੜ੍ਹੀਆ ਵੈਲਫੇਅਰ ਕਮੇਟੀ, ਰਾਜਾ ਸਿੰਘ ਭਾਰਤ ਵਾਲੇ, ਮਾਸਟਰ ਇੰਦਰਜੀਤ ਸਿੰਘ, ਚਮਕੌਰ ਸਿੰਘ ਝੰਡੇਆਣਾ, ਹਾਕਮ ਸਿੰਘ ਖੋਸਾ, ਚਰਨਜੀਤ ਸਿੰਘ ਝੰਡੇਆਣਾ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਗੁਰਨਾਮ ਸਿੰਘ ਲਵਲੀ ਤੇ ਗੁਰਬਖ਼ਸ਼ ਸਿੰਘ ਟੀਟੂ ਨੇ ਵਿਸ਼ੇਸ਼ ਸਨਮਾਨ ਕੀਤਾ |

ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ <br/> ਅਗਲੀ ਖ਼ਬਰ ਪੀ.ਐਨ.ਬੀ. ਮੈਟਲਾਈਫ ਵਲੋਂ ਮੋਗਾ 'ਚ ਆਪਣੀ ਨਵੀਂ ਸ਼ਾਖਾ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।