30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੋਗਾ ਪੁਲਿਸ ਨੇ 500 ਗਰਾਮ ਹੈਰੋਇਨ ਸਮੇਤ ਸਮਗਲਰ ਕੀਤਾ ਕਾਬੂ <br/>

ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਇਕ ਸਮਗਲਰ ਨੂੰ 500 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਜਦ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਜਦ ਉਹ ਲੁਹਾਰਾ ਚੌਕ ਲੰਢੇਕੇ ਨਹਿਰ ਵਾਲੇ ਪਾਸੇ ਜਾ ਰਹੇ ਸਨ ਤਾਂ ਇਕ ਸਕੂਟਰੀ ਸਵਾਰ ਪੁਲਿਸ ਪਾਰਟੀ ਨੂੰ ਵੇਖ ਕੇ ਸਕੂਟਰੀ ਨੂੰ ਛੱਡ ਝਾੜੀਆਂ ਅੰਦਰ ਲੁੱਕ ਗਿਆ ਜਿਸ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਨੇ ਆਪਣਾ ਨਾਂਅ ਸਾਹਿਬ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਟਿੰਡਵਾਂ ਜ਼ਿਲ੍ਹਾ ਫ਼ਿਰੋਜ਼ਪੁਰ ਹਾਲ ਆਬਾਦ ਕੋਟ ਈਸੇ ਖਾਂ ਦੱਸਿਆ ਤੇ ਉਸ ਖ਼ਿਲਾਫ਼ ਥਾਣਾ ਸਿਟੀ ਇਕ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਉਕਤ ਵਿਅਕਤੀ 'ਤੇ ਪਹਿਲਾਂ ਵੀ 5 ਮੁਕੱਦਮੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |

ਪਿਛਲੀ ਖ਼ਬਰ ਰਜਿੰਦਰਾ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਅਧਿਆਪਕਾਂ ਨੂੰ ਤੋਹਫ਼ੇ ਵੰਡੇ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।