30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹੜ੍ਹ ਪੀੜਤਾਂ ਲਈ ਆਰਥਿਕ ਸਹਾਇਤਾ ਤੇ ਸਮੱਗਰੀ ਨਿਰੰਤਰ ਵੰਡ ਰਹੇ ਹਾਂ-ਕਰਨੈਲ ਸਿੰਘ ਪੀਰ ਮੁਹੰਮਦ <br/>

ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਦੀਵਾਲੀ ਦੇ ਪਵਿੱਤਰ ਮੌਕੇ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਕਰਤਾਰ ਆਸਰਾ ਟਰੱਸਟ ਵਲੋਂ ਮਿਲ ਕੇ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਵਿਚ ਰਾਹਤ ਸਮਗਰੀ ਵੰਡ ਕੀਤੀ ਗਈ | ਇਸ ਮੌਕੇ 15 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ 11-11 ਹਜ਼ਾਰ ਦਿੱਤੇ ਗਏ ਅਤੇ ਨਾਲ ਹੀ ਸਰਦੀ ਤੋਂ ਬਚਾਅ ਲਈ ਹੁਡੀਜ਼, ਸਵੈਟਰ, ਜੁੱਤੀਆਂ ਤੇ ਹੋਰ ਗਰਮ ਕੱਪੜੇ ਵੀ ਵੰਡੇ ਗਏ | ਇਹ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਪਿਛਲੇ ਤਿੰਨ ਮਹੀਨਿਆਂ ਤੋਂ ਸਾਡੀ ਟੀਮ ਲਗਾਤਾਰ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ 'ਚ ਲੱਗੀ ਹੋਈ ਹੈ | ਇਸ ਦੀਵਾਲੀ ਅਸੀਂ ਇਨ੍ਹਾਂ ਪਰਿਵਾਰਾਂ ਦੀ ਜ਼ਿੰਦਗੀ ਵਿਚ ਆਸ ਤੇ ਰੌਸ਼ਨੀ ਦੀ ਇਕ ਨਵੀਂ ਕਿਰਨ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ | ਇਸ ਸਾਲ ਪੰਜਾਬ ਨੇ ਕਈ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ | ਹੁਣ ਸਮਾਂ ਹੈ ਦੁਬਾਰਾ ਨਿਰਮਾਣ ਤੇ ਸਹਿਯੋਗ ਦਾ | ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਅਸੀਂ ਆਪਣੇ ਪੱਧਰ 'ਤੇ ਜਿੰਨਾ ਹੋ ਸਕਣ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਮਦਦ ਪਹੁੰਚਾ ਸਕੀਏ | ਸਾਡੇ ਲਈ ਇਹ ਦੀਵਾਲੀ ਸਿਰਫ਼ ਤਿਉਹਾਰ ਨਹੀਂ, ਸਗੋਂ ਇਨਸਾਨੀਅਤ ਲਈ ਉਮੀਦ ਬਣਨ ਦਾ ਮੌਕਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪਿ੍ਤਪਾਲ ਸਿੰਘ ਅਤੇ ਕਰਤਾਰ ਆਸਰਾ ਟਰੱਸਟ ਦੀ ਚੇਅਰਪਰਸਨ ਬੀਬਾ ਚਰਨਕਮਲ ਕੌਰ ਦੇ ਸਾਂਝੇ ਉਪਰਾਲੇ ਨਾਲ ਮੋਗਾ, ਫ਼ਿਰੋਜ਼ਪੁਰ, ਅੰਮਿ੍ਤਸਰ, ਗੁਰਦਾਸਪੁਰ, ਰੋਪੜ, ਕਪੂਰਥਲਾ, ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਿਛਲੇ ਦੋ ਮਹੀਨਿਆਂ ਤੋਂ ਰਾਹਤ ਸਮਗਰੀ ਵੰਡੀ ਜਾ ਰਹੀ ਹੈ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ 26 ਨੂੰ <br/> ਅਗਲੀ ਖ਼ਬਰ ਰਜਿੰਦਰਾ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਅਧਿਆਪਕਾਂ ਨੂੰ ਤੋਹਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।