ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਵਲੋਂ ਮੁੱਖ ਸੇਵਾਦਾਰ ਹਰਮੇਲ ਸਿੰਘ ਡਰੋਲੀ ਦੀ ਅਗਵਾਈ ਹੇਠ ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਢਾਡੀ ਜਥਾ ਗਿਆਨੀ ਗੁਰਚਰਨ ਸਿੰਘ ਸ਼ੇਰਪੁਰੀ ਅਤੇ ਜਥਾ ਬੀਬੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਿਸ਼ਵਕਰਮਾ ਭਵਨ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਇਸ ਮੌਕੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲੇ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਤੇ ਭਾਜਪਾ ਆਗੂ, ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ. ਮੋਗਾ ਡਾ. ਹਰਜੋਤਕਮਲ ਸਿੰਘ ਸਾਬਕਾ ਵਿਧਾਇਕ, ਸੰਜੀਤ ਸਿੰਘ ਸੰਨ੍ਹੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਮੋਗਾ, ਐਡਵੋਕੇਟ ਪਰਮਪਾਲ ਸਿੰਘ ਤਖਤੂਪੁਰਾ ਕਾਂਗਰਸ ਆਗੂ, ਕੁਲਵੰਤ ਸਿੰਘ ਰਾਮਗੜ੍ਹੀਆ, ਪ੍ਰਧਾਨ ਹਰਮੇਲ ਸਿੰਘ ਡਰੋਲੀ, ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਚਰਨਜੀਤ ਸਿੰਘ ਝੰਡੇਆਣਾ, ਕਾਂਗਰਸ ਆਗੂ ਮਾਲਵਿਕਾ ਸੂਦ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਬਾਬਾ ਵਿਸ਼ਵਕਰਮਾ ਜੀ ਦੀ ਤਸਵੀਰ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ ਅਤੇ ਬੁਲਾਰਿਆਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਬ੍ਰਹਿਮੰਡ ਦੇ ਦੈਵੀ ਸ਼ਿਲਪਕਾਰ ਅਤੇ ਭਾਰਤ ਦੇ ਹੁਨਰਮੰਦ ਕਾਰੀਗਰਾਂ, ਦਸਤਕਾਰਾਂ ਤੇ ਕਿਰਤੀਆਂ ਦੇ ਪੇ੍ਰਰਨਾ ਸਰੋਤ ਹਨ | ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਅਤੇ ਕਿਰਤ ਕਰਕੇ ਜੀਵਨ ਨੂੰ ਸਫਲਾ ਬਣਾਉਣ | ਇਸ ਮੌਕੇ ਮੇਅਰ ਬਲਜੀਤ ਸਿੰਘ ਚਾਨੀ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਮੋਗਾ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਜਗਦੀਸ਼ ਛਾਬੜਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਕੌਂਸਲਰ ਮਨਜੀਤ ਸਿੰਘ ਧੰਮੂ, ਡਾ. ਪਵਨ ਥਾਪਰ, ਸੋਹਣ ਸਿੰਘ ਸੱਗੂ, ਰਾਜਾ ਸਿੰਘ ਭਾਰਤ, ਚਰਨਜੀਤ ਸਿੰਘ ਝੰਡੇਆਣਾ, ਗੁਰਜੰਟ ਸਿੰਘ ਰਾਮੂੰਵਾਲਾ, ਨਰਿੰਦਰਪਾਲ ਸਿੰਘ ਸਹਾਰਨ, ਚਮਕੌਰ ਸਿੰਘ ਝੰਡੇਆਣਾ, ਪ੍ਰੀਤਮ ਸਿੰਘ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਸਾਬਕਾ ਐਸ.ਪੀ. ਮੁਖਤਿਆਰ ਸਿੰਘ ਭਾਜਪਾ ਆਗੂ, ਜੁਗਿੰਦਰ ਸਿੰਘ ਕੋਕਰੀ, ਨਛੱਤਰ ਸਿੰਘ ਜੰਡੂ, ਗੁਰਨਾਮ ਸਿੰਘ ਲਵਲੀ, ਪੁਨੀਤਪਾਲ ਸਿੰਘ ਸੱਗੂ, ਦਰਸ਼ਨ ਸਿੰਘ ਬਾਡੀ ਮੇਕਰ, ਇੰਦਰਜੀਤ ਸਿੰਘ, ਸੁਖਚੈਨ ਸਿੰਘ ਰਾਮੂੰਵਾਲਾ, ਜਸਪਾਲ ਸਿੰਘ ਸੱਗੂ, ਚਰਨਜੀਤ ਸਿੰਘ ਹੈਪੀ, ਦਲਜੀਤ ਸਿੰਘ, ਹਾਕਮ ਸਿੰਘ ਖੋਸਾ, ਬਚਿੱਤਰ ਸਿੰਘ ਕਲਸੀ, ਮਨਜੀਤ ਸਿੰਘ ਮਿੰਦੀ, ਮਹਿੰਦਰ ਸਿੰਘ ਕਲਸੀ, ਜਤਿੰਦਰਪਾਲ ਸਿੰਘ ਖੰਨਾ, ਸੁਰਿੰਦਰ ਸਿੰਘ ਗੋਗੀ ਦੌਧਰੀਆ, ਦਿਆਲ ਸਿੰਘ ਠੇਕੇਦਾਰ, ਮਨਿੰਦਰ ਸਿੰਘ ਮੋਗਾ, ਹਰਪ੍ਰੀਤ ਸਿੰਘ ਮਾਲਵਾ, ਰਣਜੀਤ ਸਿੰਘ ਬੰਟੀ, ਬਲਵੀਰ ਸਿੰਘ ਡਰੋਲੀ, ਗੋਵਰਧਨ ਪੋਪਲੀ, ਜੁਗਿੰਦਰ ਸਿੰਘ ਸੰਨ੍ਹੀ, ਚਰਨ ਸਿੰਘ ਘਾਲੀ, ਬਲਦੇਵ ਸਿੰਘ ਹੰੂਝਣ, ਹਰਪ੍ਰੀਤ ਸਿੰਘ ਖੀਵਾ, ਸੇਵਕ ਸਿੰਘ ਜੇ.ਈ., ਦਿਲਬਾਗ ਸਿੰਘ ਰੰਧਾਵਾ, ਪ੍ਰੀਤਮ ਸਿੰਘ ਐਕਸੀਅਨ, ਸੁਖਦੇਵ ਸਿੰਘ, ਰਣਜੀਤ ਸਿੰਘ ਭਾਊ, ਰਜਿੰਦਰ ਸਿੰਘ ਲਾਡੀ, ਰਣਜੀਤ ਸਿੰਘ ਮਾਲਵਾ, ਬਲਜੀਤ ਸਿੰਘ ਵਿਕੀ, ਕੁਲਦੀਪ ਸਿੰਘ, ਹੈੱਡ ਗ੍ਰੰਥੀ ਚਮਕੌਰ ਸਿੰਘ, ਖਾਲਸਾ ਸੇਵਾ ਸੁਸਾਇਟੀ, ਆਜ਼ਾਦ ਵੈੱਲਫੇਅਰ ਕਲੱਬ, ਮੋਗਾ ਮੋਟਰ ਮਕੈਨੀਕਲ ਯੂਨੀਅਨ ਸਮੇਤ ਵੱਖ ਵੱਖ ਸੁਸਾਇਟੀ ਦੇ ਮੈਂਬਰਾਂ ਸਮੇਤ ਸੰਗਤਾਂ ਹਾਜ਼ਰ ਸਨ | ਸਟੇਜ ਦੀ ਕਾਰਵਾਈ ਚਰਨਜੀਤ ਸਿੰਘ ਝੰਡੇਆਣਾ ਨੇ ਚਲਾਈ | ਇਸ ਮੌਕੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਨੇ ਧੰਨਵਾਦ ਕੀਤਾ |