ਬਾਘਾ ਪੁਰਾਣਾ, 22 ਅਕਤੂਬਰ (ਟਿੰਕੂ ਕਾਠਪਾਲ)-ਸਥਾਨਕ ਸ਼ਹਿਰ ਅੰਦਰ ਮੋਗਾ ਰੋਡ 'ਤੇ ਸਥਿਤ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਵਾਮੀ ਬ੍ਰਹਮਮੁਨੀ ਨੇ ਕਥਾ ਰਾਹੀਂ ਬਾਬਾ ਵਿਸ਼ਵਕਰਮਾ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਕਿਹਾ ਸਾਨੂੰ ਬਾਬਾ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਕਿਰਤ ਕਰਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਆਪਣੇ ਸੰਬੋਧਨ ਵਿਚ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਲਿਟਰੇਚਰ ਖ੍ਰੀਦਣ ਲਈ 50 ਹਜ਼ਾਰ ਰੁਪਏ ਬਾਬਾ ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਰਾਜੇਆਣਾ, ਕਮਲਜੀਤ ਸਿੰਘ ਬਰਾੜ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਤੀਰਥ ਸਿੰਘ ਮਾਹਲਾ, ਨਰ ਸਿੰਘ ਬਰਾੜ ਨੇ ਵਿਸ਼ਵਕਰਮਾ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਸਟੇਜ ਸੈਕਟਰੀ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਗਰੀਨ ਵਾਲਿਆਂ ਨੇ ਨਿਭਾਈ | ਇਸ ਮੌਕੇ ਪ੍ਰਧਾਨ ਰੇਸ਼ਮ ਸਿੰਘ ਚਾਨੀ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਰਨੌਤਾ, ਪਿ੍ੰਸੀਪਲ ਗੁਰਦੇਵ ਸਿੰਘ, ਸਾਬਕਾ ਪ੍ਰਧਾਨ ਅਵਤਾਰ ਸਿੰਘ ਝੀਤੇ, ਧਰਮ ਸਿੰਘ, ਹਰਭਜਨ ਸਿੰਘ, ਜਗੀਰ ਸਿੰਘ ਪਨੇਸਰ, ਬੀਬੀ ਮਨਜੀਤ ਕੌਰ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਪ੍ਰਧਾਨ ਪਵਨ ਗੁਪਤਾ, ਕੌਂਸਲਰ ਗੁਰਪ੍ਰੀਤ ਮਨਚੰਦਾ, ਕੌਂਸਲਰ ਮਨਦੀਪ ਕੱਕੜ, ਕੌਂਸਲਰ ਧਰਮਿੰਦਰ ਸਿੰਘ ਰੱਖੜਾ, ਸਰਪੰਚ ਮਨਜੀਤ ਸਿੰਘ ਰਾਜੇਆਣਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਉਪ ਪ੍ਰਧਾਨ ਰਣਜੀਤ ਸਿੰਘ ਝੀਤੇ, ਪ੍ਰਧਾਨ ਪਵਨ ਗੁਪਤਾ, ਸੁਖਮੰਦਰ ਸਿੰਘ ਰੱਖੜਾ, ਜਗਦੀਸ਼ ਸਿੰਘ ਦੀਸ਼ਾ, ਕੈਪਟਨ ਅਰਜਨ ਸਿੰਘ, ਗੁਰਬਚਨ ਸਿੰਘ ਬਰਾੜ ਆਦਿ ਹਾਜ਼ਰ ਸਨ |