19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 24-10-2025
ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਚਲਾਈ | ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦੇ ਝੋਨੇ ਦੀ ਫ਼ਸਲ ਨੂੰ ਮੱਦੇ ਨਜ਼ਰ ਰੱਖਦੇ ਹੋਏ ਝੋਨੇ ਦੀ ਫ਼ਸਲ ਦੀ ਨਮੀ ਸਰਕਾਰੀ ਤੌਰ 'ਤੇ ਮਾਪਦੰਡ 17 ਪ੍ਰਤੀਸ਼ਤ ਤੋਂ 22 ਪ੍ਰਤੀਸ਼ਤ ਦੇ ਵਿਚਾਲੇ ਹੋਣਾ ਚਾਹੀਦਾ ਹੈ | ਸਰਕਾਰਾਂ ਨੂੰ ਚਾਹੀਦਾ ਹੈ ਕਿ ਗਰੀਨ ਟਿ੍ਬਿਊਨਲ ਦੀਆਂ ਸਿਫ਼ਾਰਸ਼ਾਂ ਅਨੁਸਾਰ ਛੋਟੇ ਕਿਸਾਨਾਂ ਨੂੰ ਸਰਕਾਰ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਏ ਜਿਸ ਨਾਲ ਸੁਚੱਜੇ ਢੰਗ ਤਰੀਕੇ ਦੇ ਨਾਲ ਪਰਾਲੀ ਦੀ ਸਾਂਭ ਸੰਭਾਲ ਹੋ ਸਕੇ | ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਠੋਸ ਪ੍ਰਬੰਧ ਸਰਕਾਰਾਂ ਕਰਨ | ਇਸ ਮੌਕੇ ਸੂਬਾ ਆਗੂ ਗੁਲਜ਼ਾਰ ਸਿੰਘ ਘੱਲ ਕਲਾਂ, ਗੁਰਬਚਨ ਸਿੰਘ, ਮੋਹਣ ਸਿੰਘ ਜੀਂਦੜਾ, ਸੂਰਤ ਸਿੰਘ, ਸਾਹਿਬ ਸਿੰਘ, ਮੰਦਰਜੀਤ ਸਿੰਘ, ਹਰਨੇਕ ਸਿੰਘ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ, ਗੁਰਮੇਲ ਸਿੰਘ, ਸਤਿੰਦਰਪਾਲ ਸਿੰਘ, ਪਿਸ਼ੌਰਾ ਸਿੰਘ, ਸੁਖਵੀਤ ਸਿੰਘ, ਜਗਤਾਰ ਸਿੰਘ ਚੋਟੀਆਂ, ਪ੍ਰੇਮ ਲਾਲਪੁਰੀ, ਲਖਬੀਰ ਸਿੰਘ, ਮੇਜਰ ਸਿੰਘ, ਮੁਕੰਦ ਕਮਲ, ਹਰਜੀਤ ਸਿੰਘ, ਮੋਦਨ ਸਿੰਘ, ਜਗਸੀਰ ਸਿੰਘ, ਸੁਖਦੇਵ ਸਿੰਘ, ਰਸ਼ਪਾਲ ਸਿੰਘ, ਬੰਤ ਸਿੰਘ, ਭੁਪਿੰਦਰ ਸਿੰਘ, ਜਗਜੀਤ ਸਿੰਘ, ਹਰਮਿੰਦਰ ਸਿੰਘ, ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵਾਮੀ ਵੇਦਾਂਤ ਨੰਦ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਭਲਕੇ ਅਗਲੀ ਖ਼ਬਰ ਸੂਬੇ 'ਚ ਮੂੰਹ-ਖੁਰ ਦੀ ਬਿਮਾਰੀ ਤੇ ਐਂਥ੍ਰੈਕਸ ਵਿਰੁੱਧ ਸਾਂਝੀ ਟੀਕਾਕਰਨ ਮੁਹਿੰਮ 1 ਮਹੀਨੇ ਚੱਲੇਗੀ : ਖੇਤੀਬਾੜੀ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।