20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਿਅਕਤੀ ਵਲੋਂ ਫਾਇਰਿੰਗ ਕਰਨ 'ਤੇ ਮਾਂ-ਪੁੱਤ ਹੋਏ ਜ਼ਖਮੀ

ਅਜੀਤ ਡੈਸਕ 24-10-2025
ਮੋਗਾ, 23 ਅਕਤੂਬਰ (ਗੁਰਤੇਜ ਸਿੰਘ ਬੱਬੀ)-ਹਲਕਾ ਧਰਮਕੋਟ ਦੇ ਪਿੰਡ ਕਮਾਲਕੇ ਮੰਡ ਵਿਖੇ ਇਕ ਵਿਅਕਤੀ ਵਲੋਂ ਰਾਈਫਲ ਨਾਲ ਗੋਲੀ ਚਲਾਉਣ 'ਤੇ ਮਾਂ ਪੁੱਤ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਇਸ ਸੰਬੰਧੀ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ 21-22 ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਕੋਲ 112 ਹੈਲਪ ਲਾਈਨ ਤੋਂ ਸੂਚਨਾ ਮਿਲੀ ਸੀ ਤਾਂ ਪੁਲਿਸ ਪਾਰਟੀ ਵਿਚ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਮੌਕੇ 'ਤੇ ਜਾ ਕੇ ਵੇਖਿਆ ਅਤੇ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਕਮਾਲ ਕੇ ਮੰਡ ਦੇ ਹੀ ਅੰਗਰੇਜ਼ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ 21-22 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਆਪਣੀ ਰਾਈਫਲ ਨਾਲ ਰੇਸ਼ਮ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਘਰ 'ਤੇ ਫਾਇਰਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਦੇ ਪਰਿਵਾਰ ਵਿਚ ਉਨ੍ਹਾਂ ਦੇ ਬੇਟੇ ਸੱਚਪ੍ਰੀਤ ਸਿੰਘ ਦੇ ਪਿੱਛੇ ਫਾਇਰ ਲੱਗਿਆ ਅਤੇ ਪਤਨੀ ਪਰਮਜੀਤ ਕੌਰ ਦੀ ਸੱਜੀ ਬਾਂਹ ਵਿਚ ਲੱਗੀ | ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ | ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜ਼ਖਮੀ ਹੋਏ ਸੱਚਪ੍ਰੀਤ ਸਿੰਘ ਦੇ ਬਿਆਨ ਦਰਜ ਕਰਕੇ ਅੰਗਰੇਜ਼ ਸਿੰਘ ਪੁੱਤਰ ਜੋਗਿੰਦਰ ਸਿੰਘ ਖਿਲਾਫ ਥਾਣਾ ਧਰਮਕੋਟ ਵਿਚ ਅੰਡਰ ਸੈਕਸ਼ਨ 109 ਭਾਰਤੀ ਨਿਆਂ ਸੰਘਤਾ ਅਤੇ ਅਸਲਾ ਆਰਮ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਝੰਡਾ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ-ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ... ਅਗਲੀ ਖ਼ਬਰ ਸਵਾਮੀ ਵੇਦਾਂਤ ਨੰਦ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।