ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ ਮਨਮੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਹਰਸ਼ ਕੁਮਾਰ ਗੋਇਲ, ਰਮੇਸ਼ ਕੁਮਾਰ, ਸੰਦੀਪ ਸਿੰਘ, ਗੁਰਚਰਨ ਸਿੰਘ, ਅਮਿਤ ਕੁਮਾਰ, ਰਣਜੀਤ ਸਿੰਘ, ਲਖਬੀਰ ਸਿੰਘ, ਹਰਜੀਤ ਸਿੰਘ, ਕਮਲਜੀਤ ਸਿੰਘ ਕੁੱਸਾ, ਬਲਵਿੰਦਰ ਸਿੰਘ, ਸੁਸ਼ੀਲ ਕੁਮਾਰ ਗਰਗ, ਗੁਰਜੰਟ ਸਿੰਘ ਕੋਕਰੀ, ਬਲਵਿੰਦਰ ਸਿੰਘ ਬੁੱਟਰ ਖੁਰਦ, ਹਰਬੰਸ ਸਿੰਘ ਪੱਤੋ, ਜਗਸੀਰ ਸਿੰਘ ਚੁੱਘਾ, ਅਮਰਦੀਪ ਪਾਲ ਸ਼ਰਮਾ, ਅਮਿਤ ਕੁਮਾਰ, ਹਰਜੀਤ ਸਿੰਘ ਅਤੇ ਲਖਵੀਰ ਸਿੰਘ ਸ਼ਾਮਿਲ ਹੋਏ | ਇਸ ਮੌਕੇ ਜਸਵਿੰਦਰ ਸਿੰਘ ਸਿੱਧੂ ਅਤੇ ਮਨਮੀਤ ਸਿੰਘ ਰਾਏ ਨੇ ਦੱਸਿਆ ਕਿ 26 ਅਕਤੂਬਰ ਦਿਨ ਐਤਵਾਰ ਨੂੰ ਤਰਨਤਾਰਨ ਵਿਖੇ ਹੋਣ ਵਾਲੇ ਝੰਡਾ ਮਾਰਚ ਦੀਆਂ ਤਿਆਰੀਆਂ ਸਬੰਧੀ ਬਲਾਕ ਪ੍ਰਧਾਨਾਂ ਤੇ ਜ਼ਿਲ੍ਹਾ ਕਮੇਟੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ | ਉਨ੍ਹਾਂ ਕਿਹਾ ਕਿ ਤਰਨਤਾਰਨ ਵਿਖੇ ਹੋਣ ਵਾਲਾ ਝੰਡਾ ਮਾਰਚ ਸਿਰਫ ਇਕ ਰੈਲੀ ਨਹੀਂ ਬਲਕਿ ਇਹ ਮੁਲਾਜ਼ਮ ਏਕਤਾ ਦਾ ਪ੍ਰਤੀਕ ਹੋਵੇਗਾ | ਇਹ ਮਾਰਚ ਪੁਰਾਣੀ ਪੈਨਸ਼ਨ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ |