20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਮਿਸ ਨੀਲਮ ਅਰੋੜਾ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 24-10-2025
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਮਿਸ ਨੀਲਮ ਅਰੋੜਾ ਨੇ ਸੈਸ਼ਨ ਡਵੀਜ਼ਨ ਮੋਗਾ ਵਿਖੇ ਬਤੌਰ ਜ਼ਿਲ੍ਹਾ ਤੇ ਸੈਸ਼ਨ ਜੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ ਪਦਉਨਤ ਹੋਣ ਤੋਂ ਪਹਿਲਾਂ ਉਹ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ | ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਨਾਲ ਹੀ ਉਨ੍ਹਾਂ ਵਲੋਂ ਕੋਰਟ ਕੰਪਲੈਕਸ ਵਿਖੇ ਇਕ ਬੂਟਾ ਵੀ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪ੍ਰਭਾਵਸ਼ਾਲੀ ਜੁਡੀਸ਼ੀਅਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ | ਸਭਨਾਂ ਨੂੰ ਇਨਸਾਫ ਅਤੇ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਘੱਟ ਤੋਂ ਘੱਟ ਸਮੇਂ ਵਿਚ ਕੀਤਾ ਜਾਵੇਗਾ | ਇਸ ਮੌਕੇ ਬਿਸ਼ਨ ਸਰੂਪ ਐਡੀਸ਼ਨਲ ਸੈਸ਼ਨ ਜੱਜ, ਪਿ੍ੰਸੀਪਲ ਜੱਜ ਫੈਮਲੀ ਕੋਰਟ ਅਮਰਜੀਤ ਸਿੰਘ, ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੁਨੀਸ਼ ਅਰੋੜਾ, ਜ਼ਿਲ੍ਹਾ ਵਧੀਕ ਸੈਸ਼ਨ ਜੱਜ ਰਵੀਇੰਦਰ ਕੌਰ, ਸ਼ਿਵ ਮੋਹਨ ਗਰਗ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਐਸ.ਐਸ. ਸਿੱਧੂ ਦੀ ਸਮੁੱਚੀ ਟੀਮ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਤੇ ਸਵਾਗਤ ਕੀਤਾ |
ਪਿਛਲੀ ਖ਼ਬਰ ਪਿੰਡ ਸੇਖਾ ਖ਼ੁਰਦ ਵਿਖੇ ਫਿਰੌਤੀ ਦੇ ਮਾਮਲੇ ਨੂੰ ਲੈ ਕੇ ਔਰਤ ਦਾ ਗਲਾ ਘੁੱਟਿਆ ਅਗਲੀ ਖ਼ਬਰ ਐਕਟਿਵਾ ਤੇ ਕਾਰ ਦੀ ਹੋਈ ਭਿਆਨਕ ਟੱਕਰ, ਲੜਕੀ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।