20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ

ਅਜੀਤ ਡੈਸਕ 24-10-2025
ਬੱਧਨੀ ਕਲਾਂ, 23 ਅਕਤੂਬਰ (ਸੰਜੀਵ ਕੋਛੜ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ 'ਚ 29 ਅਕਤੂਬਰ (13 ਕੱਤਕ) ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਬੱਧਨੀ ਕਲਾਂ ਵਿਖੇ ਸਜਾਇਆ ਜਾਵੇਗਾ | ਇਸ ਸੰਬੰਧੀ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਕੁਲਦੀਪ ਸਿੰਘ ਕੈਨੇਡਾ, ਚਰਨ ਸਿੰਘ ਕੈਨੇਡਾ ਆਦਿ ਸੇਵਾਦਾਰਾਂ ਨੇ ਦੱਸਿਆ ਕਿ 29 ਅਕਤੂਬਰ ਦਿਨ ਬੁੱਧਵਾਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਸੇਵਾਦਾਰਾਂ ਨੇ ਆਪੋ-ਆਪਣੀਆਂ ਡਿਊਟੀਆਂ ਬਾਖ਼ੂਬੀ ਸੰਭਾਲ ਲਈਆਂ ਹਨ, ਜਗ੍ਹਾ-ਜਗ੍ਹਾ ਸੁਆਗਤੀ ਗੇਟ ਬਣਾਉਣ, ਸ਼ਹਿਰ ਨੂੰ ਰੰਗ ਬਰੰਗੀਆਂ ਲੜੀਆਂ ਅਤੇ ਕੇਸਰੀ ਝੰਡਿਆਂ ਨਾਲ ਸਜਾਉਣ ਲਈ ਸੇਵਾਦਾਰਾਂ ਦੀਆਂ ਬਾਖ਼ੂਬੀ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ 29 ਅਕਤੂਬਰ ਤੋਂ ਅਖੰਡ ਪਾਠਾਂ ਦੀਆਂ ਲੜੀਆਂ ਦੀ ਆਰੰਭਤਾ ਹੋਵੇਗੀ ਜਿਨ੍ਹਾਂ ਦੇ ਭੋਗ 2 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਅਤੇ 29 ਅਕਤੂਬਰ ਤੋਂ 1 ਨਵੰਬਰ ਦਿਨ ਸਨਿੱਚਰਵਾਰ ਤੱਕ 8-30 ਵਜੇ ਤੋਂ 10-30 ਵਜੇ ਤੱਕ ਬਾਹਰਲੀ ਠਾਠ ਵਿਖੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਦੌਰਾਨ ਨਾਨਕਸਰ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਹੋਰਨਾਂ ਸੰਪਰਦਾਵਾਂ ਤੋਂ ਪਹੁੰਚੇ ਮਹਾਂਪੁਰਖ, ਵਿਦਵਾਨ, ਕਥਾ ਵਾਚਕ, ਰਾਗੀ ਤੇ ਢਾਡੀ ਜਥੇ ਜਿੱਥੇ ਸੰਗਤਾਂ ਨੂੰ ਨਿਹਾਲ ਕਰਨਗੇ ਉੱਥੇ ਹੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਧਾਰਮਿਕ ਪ੍ਰਵਚਨਾਂ ਰਾਹੀਂ ਅਤੇ ਬਾਬਾ ਗੁਰਬਖ਼ਸ਼ ਸਿੰਘ ਜੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਘਰ ਨਾਲ ਜੋੜਨਗੇ |
ਪਿਛਲੀ ਖ਼ਬਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਸੇਖਾ ਖ਼ੁਰਦ ਵਿਖੇ ਫਿਰੌਤੀ ਦੇ ਮਾਮਲੇ ਨੂੰ ਲੈ ਕੇ ਔਰਤ ਦਾ ਗਲਾ ਘੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।