20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 24-10-2025
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨ੍ਹਾਂ ਦੇ ਸਮਾਰਕ ਉੱਪਰ ਸਿਵਲ ਪ੍ਰਸ਼ਾਸਨ ਅਤੇ ਸਾਬਕਾ ਸੈਨਿਕਾਂ ਵਲੋਂ ਫ਼ੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ਦਾ 63ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਜੀ.ਓ.ਸੀ., 7 ਇਨਫੈਂਟਰੀ ਡਿਵੀਜ਼ਨ ਦੀ ਤਰਫ਼ੋਂ ਲੈਫ. ਕਰਨਲ ਤੇਜ਼ ਪ੍ਰਤਾਪ ਸਿੰਘ ਅਤੇ ਹੋਰ ਆਰਮੀ ਦੇ ਅਧਿਕਾਰੀਆਂ ਤੇ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਸ੍ਰੀਮਤੀ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੂ ਮਿਤਾ, ਐਸ.ਪੀ. ਸੰਦੀਪ ਸਿੰਘ ਮੰਡ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੀ ਤਰਫ਼ੋਂ ਲੈਫ. ਕਰਨਲ ਡਾ. ਸੁਖਮੀਤ ਮਨਿਹਾਸ, ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਅਤੇ ਹੋਰ ਸਾਬਕਾ ਸੈਨਿਕ ਅਧਿਕਾਰੀ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ |
ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਵੀ ਹਾਜ਼ਰ ਸਨ | ਸੂਬੇਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਫ਼ੌਜ ਦੀ 310 ਫ਼ੀਲਡ ਰੈਜੀਮੈਂਟ ਬਟਾਲੀਅਨ ਦੀ ਟੁਕੜੀ ਵਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡ-ਆਫ-ਆਨਰ ਪੇਸ਼ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਤਰਫ਼ੋਂ 14 ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਸ਼੍ਰੀ ਸੇਤੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ, ਪਰਮਵੀਰ ਚੱਕਰ ਵਿਜੇਤਾ, ਇਕ ਮਹਾਨ ਯੋਧਾ ਸੀ, ਜਿਸ ਨੇ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਆਪਣੇ ਪ੍ਰਾਣਾਂ ਦੀ ਬਲੀ ਦਿੱਤੀ | ਇਹ ਪਿੰਡ ਮਾਹਲਾ ਕਲਾਂ ਤਹਿ: ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸਨ | ਉਨ੍ਹਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਦੀ ਜੋਸ਼ੀਲੀ ਅਗਵਾਈ, ਸ਼ਲਾਘਾਯੋਗ ਵੀਰਤਾ ਅਤੇ ਬੇਮਿਸਾਲ ਫ਼ਰਜ਼ ਕਾਰਨ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਸ਼ਹੀਦ ਹੋਣ ਉਪਰੰਤ ਦੇਸ਼ ਦੇ ਸਰਵਉੱਚ ਬਹਾਦਰੀ ਪੁਰਸਕਾਰ ਪਰਮਵੀਰ ਚੱਕਰ ਪ੍ਰਦਾਨ ਕੀਤਾ ਗਿਆ |
ਪਿਛਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।