20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਹਾਰਵਰਡ ਕਾਨਵੈਂਟ ਸਕੂਲ 'ਚ ਦੀਵਾਲੀ ਮਨਾਈ

ਅਜੀਤ ਡੈਸਕ 24-10-2025
ਬਾਘਾ ਪੁਰਾਣਾ, 23 ਅਕਤੂਬਰ (ਟਿੰਕੂ ਕਾਠਪਾਲ/ਗੁਰਮੀਤ ਸਿੰਘ ਮਾਣੂੰਕੇ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਦਿਨ ਸਵੇਰ ਦੀ ਸਭਾ ਵਿਚ ਸਭ ਤੋਂ ਪਹਿਲਾਂ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਵਲੋਂ ਬੱਚਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ | ਇਸ ਤੋਂ ਬਾਅਦ ਬੱਚਿਆਂ ਦੇ ਹਾਊਸ ਅਨੁਸਾਰ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਸਮੇਂ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ, ਕੋਆਰਡੀਨੇਟਰ ਮੈਡਮ ਗੀਤਾ ਸ਼ਰਮਾ, ਕਮਲਜੀਤ ਕੌਰ ਅਤੇ ਅਧਿਆਪਕਾ ਸਵਰਨਜੀਤ ਕੌਰ ਵਲੋਂ ਬੱਚਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਬੱਚਿਆਂ ਨੂੰ ਚਾਕਲੇਟਾਂ ਵੰਡੀਆਂ | ਇਸ ਸਮੇਂ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਸਮੁੱਚੇ ਸਟਾਫ ਨੂੰ ਗਿਫਟ ਵੰਡੇ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਿਹਤ ਹਫ਼ਤਾ ਮਨਾਇਆ ਅਗਲੀ ਖ਼ਬਰ ਵਿਦਿਆਰਥੀਆਂ ਨੇ ਮਨਾਈ ਗਰੀਨ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।