ਭਿੰਡਰ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਅਜੀਤ ਡੈਸਕ
24-10-2025
ਕਿਸ਼ਨਪੁਰਾ ਕਲਾਂ, 23 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਗੁਰਦੁਆਰਾ ਬਾਬਾ ਸੰਮਣ ਜੀ ਭਿੰਡਰ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਕਲੱਬ ਵਲੋਂ ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਿੰਡ ਵਾਸੀਆਂ ਸਮੇਤ ਨੇੜਲੇ ਪਿੰਡਾਂ ਦੀ ਸੰਗਤ ਨੇ ਭਰਪੂਰ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਕੀਰਤਨ ਨਾਲ ਹੋਈ | ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਭਾਈ ਹਰਦੀਪ ਸਿੰਘ ਨੇ ਬੰਦੀ ਛੋੜ ਦਿਵਸ ਅਤੇ ਗੁਰੂ ਇਤਿਹਾਸ ਦੀ ਵਿਆਖਿਆ ਕਰਦੇ ਹੋਏ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਹੋਏ ਬੰਦੀਆਂ ਨੂੰ ਆਜ਼ਾਦ ਕਰਵਾ ਕੇ ਮਨੁੱਖਤਾ, ਨਿਆਂ ਅਤੇ ਦਇਆ ਦੀ ਉਦਾਹਰਨ ਪੇਸ਼ ਕੀਤੀ | ਉਨ੍ਹਾਂ ਨੇ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਅਤੇ ਸਿੱਖ ਮਰਿਯਾਦਾ ਦੀ ਪਾਲਨਾ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਚਰਚਾ ਕਰਦਿਆਂ ਭਾਈ ਸਾਹਿਬ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਉਪਦੇਸ਼ਾਂ ਤੇ ਚਾਨਣ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੰਸਾਰ ਨੂੰ ਸੱਚੀ ਕਿਰਤ ਅਤੇ ਇਮਾਨਦਾਰੀ ਦਾ ਸੁਨੇਹਾ ਦਿੱਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ | ਅੰਤ ਵਿਚ ਗੁਰਬਾਣੀ ਕੀਰਤਨ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਲੰਗਰ ਪਰਸ਼ਾਦਾ ਸ਼ਰਧਾ ਨਾਲ ਵਰਤਾਇਆ ਗਿਆ | ਇਸ ਤਰ੍ਹਾਂ ਪਿੰਡ ਭਿੰਡਰ ਕਲਾਂ ਵਿਖੇ ਬੰਦੀ ਛੋੜ ਦਿਵਸ ਤੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਮਨੀਲਾ, ਮਾ. ਭਜਨ ਸਿੰਘ ਤੂਰ, ਰਜਿੰਦਰ ਸਿੰਘ ਰਾਜ, ਭੁਪਿੰਦਰ ਸਿੰਘ ਅਕਾਲੀ, ਡਾ. ਪੂਰਨ ਸਿੰਘ, ਸਵਰਨਜੀਤ ਸਿੰਘ ਨੋਨੀ, ਡਾ. ਗੁਰਮੀਤ ਸਿੰਘ, ਗੁਰਮੇਲ ਸਿੰਘ, ਅਮਨਾ ਤੂਰ ਯੂ.ਐਸ.ਏ., ਪਿ੍ਤਪਾਲ ਸਿੰਘ ਯੂ.ਐਸ.ਏ., ਦਰਸ਼ਨ ਸਿੰਘ ਜੰਡੂ, ਹਰਨੇਕ ਸਿੰਘ ਜੰਡੂ, ਸੁਖਦੇਵ ਸਿੰਘ ਜੰਡੂ, ਜੋਗਿੰਦਰ ਸਿੰਘ ਨਾਗੀ, ਬਲਦੇਵ ਸਿੰਘ ਨਾਗੀ, ਗੁਰਪ੍ਰੀਤ ਸਿੰਘ ਜੰਡੂ, ਮਨਪ੍ਰੀਤ ਸਿੰਘ ਜੰਡੂ, ਜਗਤਾਰ ਸਿੰਘ ਨਾਗੀ, ਗੁਰਮੀਤ ਸਿੰਘ ਜੰਡੂ, ਨਿਰਮਲ ਸਿੰਘ ਨਿੰਮਾ, ਗੁਰਚਰਨ ਸਿੰਘ ਰਾਜੂ, ਗੁਰਨਾਮ ਸਿੰਘ ਜੰਡੂ, ਕੁਲਦੀਪ ਸਿੰਘ ਜੰਡੂ, ਸੰਨੀ ਨਾਗੀ, ਭੁਪਿੰਦਰ ਸਿੰਘ ਸ਼ੇਰਾ, ਪਵਿੱਤਰ ਸਿੰਘ ਜੰਡੂ, ਕਾਲਾ ਜੰਡੂ ਤੋਂ ਇਲਾਵਾ ਹੋਰ ਵੀ ਕਈ ਅਹਿਮ ਸ਼ਖਸੀਅਤਾਂ ਹਾਜ਼ਰ ਸਨ |