20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਪਰਿੰਗ ਡਿਊ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਅਜੀਤ ਡੈਸਕ 24-10-2025
ਅਜੀਤਵਾਲ, 23 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਬੜੇ ਆਦਰ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ, ਸਟਾਫ ਅਤੇ ਮੈਨੇਜਮੈਂਟ ਨੇ ਸ਼ਮੂਲੀਅਤ ਕੀਤੀ | ਸਵੇਰ ਸਮੇਂ ਵਿਦਿਆਰਥੀਆਂ ਨੇ ਸ਼ਬਦਾਂ ਅਤੇ ਸਟਾਫ ਨੇ ਧਾਰਮਿਕ ਸਾਖੀਆਂ ਰਾਹੀਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ, ਸ਼ਾਂਤੀ, ਪਿਆਰ ਅਤੇ ਮਨੁੱਖਤਾ ਦੇ ਸੁਨੇਹੇ ਨੂੰ ਸਾਂਝਾ ਕੀਤਾ | ਬੱਚਿਆਂ ਨੇ ਬੜੀ ਹੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਅਤੇ ਜਪੁਜੀ ਸਾਹਿਬ ਦੇ ਪਾਠ ਕੀਤੇ | ਸਕੂਲ ਪਿ੍ੰਸੀਪਲ ਮੈਡਮ ਰੀਨਾ ਜੈਦਕਾ ਅਤੇ ਵਾਇਸ ਪਿ੍ੰਸੀਪਲ ਬੇਅੰਤ ਬਾਵਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਲਈ ਪੇ੍ਰਰਨਾ ਦੇ ਸਰੋਤ ਹਨ | ਅੰਤ ਵਿਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮੇਂ ਪ੍ਰੈਜੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ. ਐਸ. ਏ. ਹਾਜ਼ਰ ਸਨ |
ਪਿਛਲੀ ਖ਼ਬਰ ਕੋਕਰੀ ਫੂਲਾ ਸਿੰਘ ਸਕੂਲ ਦੇ ਸਟੇਟ ਜੇਤੂ ਬੱਚੇ ਸਨਮਾਨਿਤ ਅਗਲੀ ਖ਼ਬਰ ਡਾ. ਕਿਚਲੂ ਪਬਲਿਕ ਸਕੂਲ ਨੇ ਛੋਟੇ ਬੱਚਿਆਂ ਲਈ ਰੰਗੀਨ ਕਠਪੁਤਲੀ ਸ਼ੋਅ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।