20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਰਾਸ਼ਨ ਦੀ ਸੇਵਾ ਕਰ ਕੇ ਭਗਤ ਪੂਰਨ ਸਿੰਘ ਸੇਵਾ ਸੰਸਥਾ ਨੇ ਲੋੜਵੰਦਾਂ ਨਾਲ ਮਨਾਈ ਦੀਵਾਲੀ

ਅਜੀਤ ਡੈਸਕ 24-10-2025
ਕੋਟ ਈਸੇ ਖਾਂ, 23 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਗਰੀਬਾਂ, ਲੋੜਵੰਦਾਂ ਅਤੇ ਇਲਾਜੋਂ ਹੀਣੇ ਲੋਕਾਂ ਲਈ ਵੱਡਾ ਆਸਰਾ ਬਣ ਕੇ ਕੰਮ ਕਰ ਰਹੀ ਇਲਾਕੇ ਦੀ ਭਗਤ ਪੂਰਨ ਸਿੰਘ ਸੇਵਾ ਸੰਸਥਾ ਕੋਟ ਈਸੇ ਖਾਂ ਦੇ ਸੇਵਾਦਾਰਾਂ ਵਲੋਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡ ਕੇ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸ ਮੌਕੇ ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਉਹ ਲੋੜਵੰਦ ਲੋਕ ਜਿਨ੍ਹਾਂ ਦੇ ਘਰ ਵਿਚ ਗਰੀਬੀ ਅਤੇ ਉਹ ਲੋਕ ਜੋ ਬਿਮਾਰ ਜਾਂ ਹੋਰ ਘਟਨਾ ਕਰਕੇ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਹਨ ਹਨ ਉਨ੍ਹਾਂ ਲੋਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨੂੰ ਲੋੜ ਅਨੁਸਾਰ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ ਹਨ ਤੇ ਇਹ ਸੇਵਾ ਲੋੜੀਂਦੇ ਸਮਿਆਂ ਤੋਂ ਇਲਾਵਾ ਸੰਸਥਾ ਵਲੋਂ ਹਰ ਸਾਲ ਕੀਤੀ ਜਾਂਦੀ ਹੈ | ਇਸ ਤੋਂ ਇਲਾਵਾ ਸੰਸਥਾ ਵਲੋਂ ਬਹੁਤ ਸਾਰੀਆਂ ਸੇਵਾਵਾਂ ਲਗਪਗ ਰੋਜ਼ਾਨਾ ਹੀ ਲੋੜਵੰਦਾਂ ਲਈ ਨਿਭਾਈਆਂ ਜਾ ਰਹੀਆਂ ਹਨ ਜਿਸ ਵਿਚ ਇਲਾਕੇ ਦੇ ਸਮਾਜ ਸੇਵੀ ਲੋਕਾਂ ਅਤੇ ਐਨ. ਆਰ. ਆਈ. ਵੀਰਾਂ ਦਾ ਵੀ ਬਹੁਤ ਵੱਡਾ ਸਹਿਯੋਗ ਹੈ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਮੰਦਰ ਦੇ ਵਿਦਿਆਰਥੀ ਦੀ ਸਟੇਟ ਪੱਧਰੀ ਖੇਡਾਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।