20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਧਾਰਮਿਕ ਪ੍ਰੀਖਿਆ 'ਚ ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 24-10-2025
ਸਮਾਲਸਰ, 23 ਅਕਤੂਬਰ (ਗੁਰਜੰਟ ਕਲਸੀ ਲੰਡੇ)-ਕੋਠੇ ਸਮਾਲਸਰ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਸਾਹਿਬ ਵਿਖੇ ਬੱਚਿਆਂ ਦੀ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ | ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਫੂਲਾ ਸਿੰਘ ਬਰਾੜ ਇੰਗਲੈਂਡ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਲੜਕੇ ਲੜਕੀਆਂ ਨੇ ਧਾਰਮਿਕ ਅਤੇ ਨੈਤਿਕ ਪ੍ਰੀਖਿਆ ਦਿੱਤੀ | ਇਹ ਪ੍ਰੀਖਿਆ ਮ. ਸੁਰਿੰਦਰ ਸਿੰਘ ਵਲੋਂ ਲਈ ਗਈ | ਇਸ ਪ੍ਰੀਖਿਆ ਵਿਚੋਂ ਪ੍ਰਭਪ੍ਰੀਤ ਸਿੰਘ, ਏਕਮਨੂਰ ਸਿੰਘ ਤੇ ਰਾਜਵੀਰ ਸਿੰਘ ਕ੍ਰਮਵਾਰ ਪਹਿਲੇ, ਦੂਜੇ, ਤੀਜੇ ਸਥਾਨ 'ਤੇ ਰਹੇ | ਪ੍ਰਧਾਨ ਫੂਲਾ ਸਿੰਘ ਬਰਾੜ ਨੇ 2100, 1100 ਅਤੇ 700 ਰੁਪਏ ਜੇਤੂਆਂ ਨੂੰ ਪਹਿਲਾ, ਦੂਜਾ ਤੇ ਤੀਜਾ ਇਨਾਮ ਦਿੱਤਾ | ਇਸ ਮੌਕੇ ਪ੍ਰਧਾਨ ਫੂਲਾ ਸਿੰਘ, ਖਜ਼ਾਨਚੀ ਗੁਰਮੀਤ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ, ਜਸਪ੍ਰੀਤ ਸਿੰਘ, ਜਸਵੀਰ ਸਿੰਘ, ਕੰਵਲਪ੍ਰੀਤ ਸਿੰਘ, ਨਛੱਤਰ ਸਿੰਘ, ਬਲਜੀਤ ਸਿੰਘ, ਭਾਈ ਗਿਆਨ ਸਿੰਘ ਅਤੇ ਸੁਰਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਦੀ ਯਾਦ 'ਚ ਸੁਆਮੀ ਸੰਤ ਜੋਰਾ ਸਿੰਘ ਟਰੱਸਟ ਲੋਪੋਂ ਨੇ 1051 ਕੰਨਿਆਵਾਂ ਤੇ ਸਾਧੂਆਂ ਨੂੰ ਬਸਤਰ ਦਿੱਤ... ਅਗਲੀ ਖ਼ਬਰ ਰਾਸ਼ਨ ਦੀ ਸੇਵਾ ਕਰ ਕੇ ਭਗਤ ਪੂਰਨ ਸਿੰਘ ਸੇਵਾ ਸੰਸਥਾ ਨੇ ਲੋੜਵੰਦਾਂ ਨਾਲ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।