ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਦੇ ਵੱਡੇ ਭਰਾਤਾ ਕਾਬਲ ਸਿੰਘ ਡੱਲਾ ਕੈਨੇਡਾ ਦੇ ਬਰੈਂਮਪਟਨ ਸ਼ਹਿਰ ਵਿਚ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀਆਂ ਅੰਤਿਮ ਰਸਮਾਂ ਨਿਭਾਉਣ ਲਈ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਆਪਣੇ ਪਰਿਵਾਰ ਸਮੇਤ ਕੈਨੇਡਾ ਗਏ ਹੋਏ ਸਨ ਤੇ ਹੁਣ ਉਹ ਵਾਪਸ ਮੋਗਾ ਆਪਣੇ ਗ੍ਰਹਿ ਪਰਤ ਆਏ ਹਨ | ਰਜਿੰਦਰ ਸਿੰਘ ਡੱਲਾ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੋਨ ਕਰਕੇ ਦੁੱਖ ਸਾਂਝਾ ਕੀਤਾ ਉੱਥੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਤੇ ਵਰਕਿੰਗ ਕਮੇਟੀ ਮੈਂਬਰ ਸੰਜੀਤ ਸਿੰਘ ਸੰਨ੍ਹੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਕੌਮੀ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਧਰਮਕੋਟ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਮੋਗਾ ਦੇ ਸ਼ਹਿਰੀ ਪ੍ਰਧਾਨ ਜਗਦੀਸ਼ ਕੁਮਾਰ ਛਾਬੜਾ, ਸਾਬਕਾ ਕੌਂਸਲਰ ਗਵਰਧਨ ਪੋਪਲੀ, ਕੌਂਸਲਰ ਮਨਜੀਤ ਸਿੰਘ ਧੰਮੂ, ਸੀਨੀਅਰ ਆਗੂ ਰਣਜੀਤ ਸਿੰਘ ਭਾਊ ਨੈਸਲੇ, ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂਵਾਲਾ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਦਾਰਾਪੁਰ, ਸਰਕਲ ਪ੍ਰਧਾਨ ਬਿਪਨਪਾਲ ਸਿੰਘ ਖੋਸਾ, ਸਰਕਲ ਪ੍ਰਧਾਨ ਮਾ. ਗੁਰਦੀਪ ਸਿੰਘ ਮਹੇਸਰੀ, ਸਰਕਲ ਪ੍ਰਧਾਨ ਨਰਿੰਦਰ ਸਿੰਘ ਗਿੱਲ ਬੁੱਕਣਵਾਲਾ, ਪਰਮਜੀਤ ਸਿੰਘ ਜਲਾਲਾਬਾਦ, ਸੁਰਜੀਤ ਸਿੰਘ ਰਾਮਗੜ੍ਹ, ਜਸਵੀਰ ਸਿੰਘ ਖੋਸਾ ਰਣਧੀਰ, ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਜਸਪਿੰਦਰ ਕੌਰ ਰਣੀਆਂ, ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦਰਸ਼ਨ ਸਿੰਘ ਝੰਡੇਆਣਾ, ਤਰਸੇਮ ਸਿੰਘ ਰੱਤੀਆਂ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਭਜੀਤ ਸਿੰਘ ਚੱਕ ਤਾਰੇਵਾਲਾ, ਗੁਰਮੇਲ ਸਿੰਘ ਸਿੱਧੂ ਧਰਮਕੋਟ, ਸਾਬਕਾ ਸਰਪੰਚ ਗੁਰਮੀਤ ਸਿੰਘ ਗਗੜਾ, ਅਮਰਜੀਤ ਸਿੰਘ ਬੁੱਘੀਪੁਰਾ, ਜਗਤਾਰ ਸਿੰਘ ਚੜਿੱਕ, ਸੁਖਦੇਵ ਸਿੰਘ ਬਿੱਲੂ ਚੜਿੱਕ, ਤਰਨਜੀਤ ਸਿੰਘ ਤਾਰੇਵਾਲਾ, ਜਸਵਿੰਦਰ ਸਿੰਘ ਕੁੱਕੀ, ਗੁਰਮੇਲ ਸਿੰਘ ਭੋਲਾ, ਗੁਰਦੇਵ ਸਿੰਘ ਭੋਲਾ, ਸਰਪੰਚ ਚਰਨਜੀਤ ਸਿੰਘ ਮੂਸੇਵਾਲਾ, ਨਿਸ਼ਾਨ ਸਿੰਘ ਮੂਸੇਵਾਲਾ, ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ, ਬੂਟਾ ਸਿੰਘ ਦੌਲਤਪੁਰਾ ਆਦਿ ਆਗੂ ਸ਼ਾਮਿਲ ਹਨ |