20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਰੌਂਤਾ ਦੇ 3 ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਅਜੀਤ ਡੈਸਕ 24-10-2025
ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪ੍ਰਾਇਮਰੀ ਵਿੰਗ ਦੀਆਂ ਸੈਂਟਰ ਪੱਧਰ ਦੀਆਂ ਖਾਈ 'ਚ ਹੋਈਆਂ ਖੇਡਾਂ 'ਚ ਫੁੱਟਬਾਲ ਦੇ ਮੁਕਾਬਲੇ 'ਚ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨਿਹਾਲ ਸਿੰਘ ਵਾਲਾ ਬਲਾਕ ਪੱਧਰੀ ਖੇਡਾਂ 'ਚ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੋਏ ਫੁੱਟਬਾਲ ਦੇ ਖੇਡ ਮੁਕਾਬਲੇ 'ਚ ਬਲਾਕ ਨਿਹਾਲ ਸਿੰਘ ਵਾਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਪੰਜਾਬ ਰਾਜ ਪੱਧਰੀ ਖੇਡਾਂ 'ਚ ਆਪਣੀ ਜਗ੍ਹਾ ਬਣਾਈ ਜਿਸ 'ਚ ਉਨ੍ਹਾਂ ਦੇ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਹੋਈ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਪੱਧਰੀ ਫੁੱਟਬਾਲ ਟੀਮ ਲਈ ਚੁਣੀ ਗਈ ਸਮੁੱਚੀ ਟੀਮ ਨੂੰ ਨਗਦ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ | ਬਾਬਾ ਜਸਵੰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ ਅਤੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਨੇ ਵਿਦਿਆਰਥੀਆਂ ਦੀ ਇਸ ਚੋਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਚੁਣੇ ਗਏ ਤਿੰਨ ਖਿਡਾਰੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਮਿਹਨਤੀ ਡੀ. ਪੀ. ਅਤੇ ਪੀ. ਟੀ. ਅਧਿਆਪਕਾਂ ਦੇ ਸਿਰ ਜਾਂਦਾ ਹੈ ਜਿਨ੍ਹਾਂ ਦੀ ਸਖ਼ਤ ਮਿਹਨਤ ਨਾਲ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ | ਇਸ ਮੌਕੇ ਕੋਆਰਡੀਨੇਟਰ ਅਮਨਦੀਪ ਕੌਰ, ਰਮਨਪ੍ਰੀਤ ਕੌਰ, ਲੱਖਾ ਸਿੰਘ, ਗੁਰਸੇਵਕ ਸਿੰਘ, ਡੀ. ਪੀ. ਗੁਰਚਰਨ ਸਿੰਘ, ਡੀ. ਪੀ. ਮੈਡਮ ਕਰਮਜੀਤ ਕੌਰ, ਬਲਜਿੰਦਰ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਜਸਲੀਨ ਕੌਰ, ਸੁਖਵਿੰਦਰ ਕੌਰ, ਸ਼ਹਿਨਾਜ਼ਦੀਪ, ਕਮਲਪ੍ਰੀਤ ਕੌਰ, ਪਰਵਿੰਦਰ ਸਿੰਘ, ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਦੀਵਾਲੀ 'ਤੇ ਸੰਰਕਸ਼ਣ ਅਧੀਨ ਜਾਗੋ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਾਬਲ ਸਿੰਘ ਡੱਲਾ ਦੇ ਗ੍ਰਹਿ ਪਹੁੰਚ ਕੇ ਵੱਖ-ਵੱਖ ਸ਼ਖਸੀਅਤਾਂ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।