ਅਜੀਤਵਾਲ, 23 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਵਿਚ ਤਿਉਹਾਰਾਂ ਨੂੰ ਆਪਸੀ ਪਿਆਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਦੀਵਾਲ਼ੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ ਅਤੇ ਇੰਟਰ ਹਾਊਸ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ, ਬੱਚਿਆਂ ਦੁਆਰਾ ਬਣਾਈਆਂ ਗਈਆਂ ਰੰਗੋਲੀਆਂ ਨੇ ਸਭ ਦਾ ਮਨ ਮੋਹ ਲਿਆ ਇਸ ਦੌਰਾਨ ਸਾਰੀਆਂ ਕਲਾਸਾਂ ਨੂੰ ਵੀ ਸਜਾਇਆ ਗਿਆ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਦੀਵਾਲ਼ੀ ਦੀਆਂ ਮੁਬਾਰਕਾਂ ਦਿੰਦਿਆਂ ਵਿਦਿਆਰਥੀਆਂ ਦੀਆਂ ਬਣਾਈਆਂ ਰੰਗੋਲੀਆਂ ਦੀ ਪ੍ਰਸੰਸਾ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ ਅਤੇ ਪਟਾਕਿਆਂ ਤੋਂ ਦੂਰ ਰਹਿ ਕਿ ਹਰੀ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਹਾਜ਼ਰ ਸੀ |