ਧਰਮਕੋਟ, 23 ਅਕਤੂਬਰ (ਪਰਮਜੀਤ ਸਿੰਘ)-ਸਿੱਖਿਆ ਸੰਸਥਾ ਐਸ.ਐਫ.ਸੀ. ਪਬਲਿਕ ਸਕੂਲ 'ਚ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਰੰਗੋਲੀ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਸੀ.ਈ.ਓ. ਅਭਿਸ਼ੇਕ ਜਿੰਦਲ ਅਤੇ ਪਿ੍ੰਸੀਪਲ ਮੈਡਮ ਸ਼ੀਨਮ ਜਿੰਦਲ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਕਾਰਤਿਕ ਮਹੀਨੇ ਦੀ ਅਮਾਵਸ ਨੂੰ ਮਨਾਇਆ ਜਾਂਦਾ ਹੈ ਤੇ ਦੀਵਾਲੀ ਖੁਸ਼ੀਆਂ ਅਤੇ ਭਾਈਚਾਰੇ ਦਾ ਤਿਉਹਾਰ ਹੈ |