ਧਰਮਕੋਟ, 23 ਅਕਤੂਬਰ (ਪਰਮਜੀਤ ਸਿੰਘ)-ਧਰਮਕੋਟ ਸ਼ਹਿਰ ਵਿਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਅਤੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਸਥਾਨਕ ਕੀਰਤਨੀ ਜਥਿਆਂ ਵਲੋਂ ਰਸ ਭਰੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਸ਼ਿਰਕਤ ਕਰਨ ਲਈ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੀ ਸੰਗਤਾਂ ਪਹੁੰਚੀਆਂ | ਧਾਰਮਿਕ ਪ੍ਰਚਾਰਕਾਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਕਰਮ ਯੋਗੀ ਜੀਵਨ, ਉਦਯੋਗਿਕ ਉਚਾਈਆਂ ਅਤੇ ਰਾਮਗੜ੍ਹੀਆ ਭਾਈਚਾਰੇ ਲਈ ਦਿੱਤੇ ਸੰਦੇਸ਼ ਬਾਰੇ ਪ੍ਰੇਰਕ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ | ਇਲਾਕੇ ਦੇ ਸਮਾਜ ਸੇਵਕਾਂ ਅਤੇ ਪ੍ਰਮੁੱਖ ਹਸਤੀਆਂ ਨੇ ਸਮਾਗਮ ਵਿਚ ਹਾਜ਼ਰੀ ਲਗਵਾਈ |