27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਸਨੀ ਗਿੱਲ ਕਰ ਰਹੇ ਧੰੂਆਂਧਾਰ ਪ੍ਰਚਾਰ

ਅਜੀਤ ਡੈਸਕ 01-11-2025
• ਕਿਹਾ, ਬੀਬੀ ਸੁਖਵਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜਿੱਤਣਗੇ
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਧਰਮੀ ਫ਼ੌਜੀ ਪਰਿਵਾਰ ਨਾਲ ਸੰਬੰਧਿਤ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਅਤੇ ਉਹ ਹਲਕੇ ਦੇ ਹਰਮਨ ਪਿਆਰੇ ਆਗੂ ਹਨ | ਇਸ ਲਈ ਉਨ੍ਹਾਂ ਨੂੰ ਹਲਕੇ 'ਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਦੇ ਚੋਣ ਪ੍ਰਚਾਰ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਦੀ ਅਗਵਾਈ ਵਿਚ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਧੰੂਆਂਧਾਰ ਪ੍ਰਚਾਰ ਕਰ ਰਹੇ ਹਨ ਤੇ ਉਹ ਆਪਣੀ ਟੀਮ ਨਾਲ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਤਰਨ ਤਾਰਨ ਹਲਕਾ ਇਕ ਪੰਥਕ ਹਲਕਾ ਹੈ ਅਤੇ ਸੂਝਵਾਨ ਵੋਟਰ ਸਾਹਿਬਾਨ ਇਸ ਵਾਰ ਅਕਾਲੀ ਦਲ ਦੇ ਹੱਕ ਵਿਚ ਹਨ | ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਸਿੰਘ ਬੁੱਕਣ ਵਾਲਾ ਸਰਕਲ ਪ੍ਰਧਾਨ, ਕੁਲਦੀਪ ਸਿੰਘ ਜੋਗੇਵਾਲਾ, ਜਗਦੀਸ਼ ਲਾਲ ਛਾਬੜਾ ਸ਼ਹਿਰੀ ਪ੍ਰਧਾਨ ਮੋਗਾ, ਰਵਦੀਪ ਸਿੰਘ ਸੰਘਾ ਸਰਕਲ ਪ੍ਰਧਾਨ ਦਾਰਾਪੁਰ, ਬਾਬਾ ਅਜਮੇਰ ਸਿੰਘ ਦੌਲਤਪੁਰ, ਸੁਖਬੀਰ ਸਿੰਘ ਗਿੱਲ ਹਲਕਾ ਯੂਥ ਪ੍ਰਧਾਨ ਮੋਗਾ, ਜੋਏਦੀਪ ਸ਼ਰਮਾ, ਜਸਨੂਰ ਸਿੰਘ, ਸੰਦੀਪ ਸਿੰਘ ਲਾਲੂ ਘੁੰਮਣ, ਰਣਜੀਤ ਸਿੰਘ ਰਾਣਾ ਪਹਿਲਵਾਨ ਲਾਲੂ ਘੁੰਮਣ, ਗੁਰਪਿੰਦਰ ਸਿੰਘ ਲਾਲੂ ਘੁੰਮਣ, ਮਹਿਲ ਸਿੰਘ ਲਾਲੂ ਘੁੰਮਣ, ਬਿਕਰਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕੀਤੀਆਂ ਨੁੱਕੜ ਮੀਟਿੰਗਾਂ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ ਭਿ੍ਸ਼ਟਾਚਾਰ ਵਿਰੋਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।