27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਿਧਾਇਕ ਬਿਲਾਸਪੁਰ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕੀਤੀਆਂ ਨੁੱਕੜ ਮੀਟਿੰਗਾਂ

ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਾਰਟੀ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਵਿਚ ਲਗਾਈ ਗਈ ਡਿਊਟੀ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਹਲਕੇ ਦੇ ਸਥਾਨਕ ਆਗੂਆਂ ਅਤੇ ਵਲੰਟੀਅਰ ਸਾਥੀਆਂ ਨੂੰ ਨਾਲ ਲੈ ਕੇ ਵਿਧਾਇਕ ਬਿਲਾਸਪੁਰ ਵਲੋਂ ਅੱਧੀ ਦਰਜਨ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਦੌਰਾਨ ਤਰਨਤਾਰਨ ਹਲਕੇ ਦੇ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਮ ਆਦਮੀ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਵੀ ਕੀਤਾ | ਵਿਧਾਇਕ ਬਿਲਾਸਪੁਰ ਵਲੋਂ ਇਨ੍ਹਾਂ ਨੁੱਕੜ ਮੀਟਿੰਗਾਂ ਵਿਚ ਪੰਜਾਬ ਸਰਕਾਰ ਦੀਆਂ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਕੀਤੀਆਂ ਪ੍ਰਾਪਤੀਆਂ ਗਿਣਾਈਆਂ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਆਮ ਘਰ ਦੇ ਪੁੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੀ ਵਾਗਡੋਰ ਦਿੱਤੀ ਹੈ ਜੋ ਆਮ ਘਰਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਮਝਦੇ ਹਨ | ਇਸੇ ਕਰ ਕੇ ਉਹ ਆਪਣੇ ਲੋਕਾਂ ਵਿਚ ਹੀ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਹੋ ਕੇ ਸੁਣਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਯਤਨਸ਼ੀਲ ਰਹਿੰਦੇ ਹਨ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿਚ ਪੰਜਾਬ ਦੇ ਲੋਕਾਂ ਨੇ ਬਹੁਤ ਸਰਕਾਰਾਂ ਬਣਾਈਆਂ ਸਨ ਪਰ ਕਿਸੇ ਨੇ ਵੀ ਪੰਜਾਬ ਦੇ ਲੋਕਾਂ ਬਾਰੇ ਨਹੀਂ ਸੋਚਿਆ ਸੀ ਸਗੋਂ ਉਨ੍ਹਾਂ ਸਰਕਾਰਾਂ ਵਿਚ ਤਾਂ ਭਾਈ ਭਤੀਜਾਵਾਦ ਹੀ ਭਾਰੂ ਰਹਿੰਦਾ ਸੀ ਪਰ ਉਨ੍ਹਾਂ ਦੇ ਮੁਕਾਬਲੇ ਮਾਨ ਸਾਹਿਬ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ |
ਅਖੀਰ ਵਿਚ ਵਿਧਾਇਕ ਬਿਲਾਸਪੁਰ ਨੇ ਤਰਨ ਤਾਰਨ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ ਨੂੰ ਜਿਤਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ ਤਾਂ ਕਿ ਤਰਨਤਾਰਨ ਦੇ ਰਹਿੰਦੇ ਵਿਕਾਸ ਦੇ ਕੰਮ ਨੇਪਰੇ ਚੜ੍ਹ ਸਕਣ | ਇਸ ਮੌਕੇ ਉਨ੍ਹਾਂ ਨਾਲ ਸਥਾਨਕ ਆਗੂਆਂ ਅਤੇ ਵਲੰਟੀਅਰਾਂ ਤੋਂ ਇਲਾਵਾ ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਮੱਲੋ ਸ਼ਹੀਦ ਵਿਖੇ ਦਸਮੀ ਦਾ ਦਿਹਾੜਾ ਅੱਜ-ਬਾਬਾ ਜੀਤ ਸਿੰਘ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਸਨੀ ਗਿੱਲ ਕਰ ਰਹੇ ਧੰੂਆਂਧਾਰ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।