27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸੰਤ ਬਾਬਾ ਅਜਮੇਰ ਸਿੰਘ ਰੱਬ ਜੀ (ਕਾਰ ਸੇਵਾ ਵਾਲੇ) ਯਾਦਗਾਰੀ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਹੋਇਆ

ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਜਸਪਾਲ ਸਿੰਘ ਬੱਬੀ)-ਰੱਬ ਨਗਰ ਮੋਗਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ (ਕਾਰ ਸੇਵਾ ਵਾਲੇ) ਦੀ 27ਵੀਂ ਸਾਲਾਨਾ ਬਰਸੀ ਮੌਕੇ ਮਾਤਾ ਗਿਆਨ ਕੌਰ ਦੀ ਯਾਦ ਵਿਚ ਤਿੰਨ ਰੋਜ਼ਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਭਰਪੂਰ ਸਿੰਘ ਯੂ.ਕੇ., ਬਲਵੀਰ ਸਿੰਘ ਰਾਮੰੂਵਾਲਾ, ਸੁਖਚੈਨ ਸਿੰਘ ਰਾਮੂੰਵਾਲਾ, ਦਲਜੀਤ ਸਿੰਘ ਲਵਲੀ, ਨਿਰਮਲ ਸਿੰਘ ਕੈਨੇਡਾ ਦੀ ਅਗਵਾਈ ਹੇਠ ਸਫਲਤਾ ਪੂਰਵਕ ਸਮਾਪਤ ਹੋਇਆ | ਇਸ ਮੌਕੇ ਸਜਾਏ ਧਾਰਮਿਕ ਦੀਵਾਨਾਂ 'ਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਰਾਮ ਤੀਰਥ, ਬਾਬਾ ਰਵਿੰਦਰ ਸਿੰਘ ਜੋਨੀ ਤਖਾਣਵੱਧ ਵਾਲੇ, ਬਾਬਾ ਗੁਰਦੀਪ ਸਿੰਘ ਚੰਦਾ ਵਾਲੇ, ਬਾਬਾ ਜੋਗਾ ਸਿੰਘ, ਬਾਬਾ ਹਰਵਿੰਦਰ ਸਿੰਘ ਰੌਲੀ ਵਾਲੇ, ਰਬਾਬੀ ਲੋਪੋਂ ਵਾਲੇ, ਭਾਈ ਯਾਦਵਿੰਦਰ ਸਿੰਘ ਨਾਨਕਸਰ ਵਾਲੇ, ਭਾਈ ਰਛਪਾਲ ਸਿੰਘ, ਇਸਤਰੀ ਸਤਿਸੰਗ ਸਭਾ ਸਰਦਾਰ ਨਗਰ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ | ਇਸ ਮੌਕੇ ਸੰਤ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਦੱਸਿਆ ਕਿ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੁਆਰਾ ਅਨੇਕਾਂ ਧਾਰਮਿਕ ਸਥਾਨਾਂ ਦੀ ਸੇਵਾ ਕਰਵਾ ਕੇ ਲੋਕਾਂ ਨੂੰ ਵਹਿਮਾਂ ਭਰਮਾਂ ਵਿਚੋਂ ਕੱਢ ਕੇ ਗੁਰਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ |
ਉਨ੍ਹਾਂ ਕਿਹਾ ਕਿ ਬਾਬਾ ਅਜਮੇਰ ਸਿੰਘ ਰੱਬ ਜੀ ਵਲੋਂ ਕੀਤੇ ਗਏ ਸਮਾਜ ਭਲਾਈ ਕਾਰਜਾਂ, ਗੁਰਦੁਆਰਿਆਂ, ਸਕੂਲਾਂ, ਕਾਲਜਾਂ, ਸ਼ਮਸ਼ਾਨਘਾਟਾਂ ਆਦਿ ਦੀ ਸੇਵਾ ਦਾ ਜ਼ਿਕਰ ਕੀਤਾ | ਸਟੇਜ ਦਾ ਸੰਚਾਲਨ ਭਾਈ ਯਾਦਵਿੰਦਰ ਸਿੰਘ ਨੇ ਕੀਤਾ | ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਰਾਮੂੰਵਾਲਾ, ਭਰਪੂਰ ਸਿੰਘ ਕੰਡਾ, ਸੁਖਚਰਨ ਸਿੰਘ ਪਿੰਕਾ, ਦਲਜੀਤ ਸਿੰਘ ਲਵਲੀ ਅਤੇ ਸੁਖਚੈਨ ਸਿੰਘ ਰਾਮੂੰਵਾਲਾ, ਨਿਰਮਲ ਸਿੰਘ ਕੈਨੇਡਾ ਨੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਤ ਮਹਾਂਪੁਰਸ਼ ਅਤੇ ਪੰਥ ਦੀ ਮਹਾਨ ਸ਼ਖ਼ਸੀਅਤਾਂ ਨੂੰ ਸਿਰਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |
ਪਿਛਲੀ ਖ਼ਬਰ 11 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮਿ੍ਤਸਰ ਵਲੋਂ ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਵਿਦਿਆਰਥੀਆਂ ਦੀ ਹੋਈ ਚੋਣ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ 7 ਨਵੰਬਰ ਨੂੰ ਤਰਨ ਤਾਰਨ ਵਿਖੇ ਕਾਲੇ ਚੋਲੇ ਪਾ ਕੇ ਕੀਤਾ ਜਾਵੇਗਾ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।