25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕੈਪਟਨ ਅਮਰਿੰਦਰ ਸਿੰਘ ਦੀ ਮੋਗਾ ਆਮਦ 'ਤੇ ਭਾਜਪਾ 'ਚ ਭਰਿਆ ਨਵਾਂ ਜੋਸ਼-ਮੁਖ਼ਤਿਆਰ ਸਿੰਘ ਸੰਧੂ

ਅਜੀਤ ਡੈਸਕ 01-11-2025
* ਕਿਹਾ, ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਬਾਜ਼ੀ ਮਾਰੇਗਾ
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਰੀਡ ਦੀ ਹੱਡੀ ਦਾ ਸਫਲ ਇਲਾਜ ਕਰਵਾਉਣ ਤੋਂ ਬਾਅਦ ਹੁਣ ਸਿਆਸੀ ਮੈਦਾਨ ਵਿਚ ਪਰਤ ਆਏ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਭਾਜਪਾ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਭਰ ਗਿਆ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਇਕ ਸਫਲ ਤੇ ਸੁਲਝੇ ਹੋਏ ਰਾਜਨੀਤਕ ਨੇਤਾ ਹਨ ਤੇ ਉਹ ਬਤੌਰ ਮੁੱਖ ਮੰਤਰੀ ਵੀ ਪੰਜਾਬ ਅੰਦਰ ਸਫਲਤਾ ਨਾਲ ਕੰਮ ਕਰ ਚੁੱਕੇ ਹਨ ਤੇ ਉਹ ਪੰਜਾਬ ਦੇ ਲੋਕਾਂ ਦੀ ਧੜਕਣ ਵਜੋਂ ਜਾਣੇ ਜਾਂਦੇ ਤੇ ਉਨ੍ਹਾਂ ਦੀ ਅਗਵਾਈ ਵਿਚ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਤੇ ਮਕਬੂਲਤਾ ਮਿਲੇਗੀ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ |
ਜ਼ਿਮਨੀ ਚੋਣ ਤਰਨਤਾਰਨ 'ਤੇ ਬੋਲਦਿਆਂ ਸੰਧੂ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਦਾ ਉਮੀਦਵਾਰ ਹਰਜੀਤ ਸਿੰਘ ਸੰਧੂ ਬਾਜ਼ੀ ਮਾਰੇਗਾ ਤੇ ਹਲਕੇ ਅੰਦਰ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ |
ਪਿਛਲੀ ਖ਼ਬਰ ਸਵ: ਇੰਦਰਾ ਗਾਂਧੀ ਨੂੰ ਡਾ. ਮਾਲਤੀ ਥਾਪਰ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਨੰਬਰਦਾਰ ਜਗਮੋਹਣ ਜੱਗਾ, ਨਸੀਬ ਦੀਵਾਨਾਂ ਵਲੋਂ ਆਯੁਰਵੈਦਿਕ ਮੈਡੀਸਨ ਦੀ ਦੁਕਾਨ ਦਾ ਸ਼ੁੱਭ ਮਹੂਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।