20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੀ.ਸੀ.ਆਰ. ਮੁਲਾਜ਼ਮਾਂ ਵਲੋਂ ਗਸ਼ਤ

ਅਜੀਤ ਡੈਸਕ 02-11-2025
ਬਾਘਾ ਪੁਰਾਣਾ, 1 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. ਬਾਘਾ ਪੁਰਾਣਾ ਅਤੇ ਐਸ.ਐਚ.ਓ. ਬਾਘਾ ਪੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ.ਸੀ.ਆਰ. ਬਾਘਾ ਪੁਰਾਣਾ ਦੇ ਮੁਲਾਜ਼ਮਾਂ ਵਲੋਂ ਸ਼ਹਿਰ ਅੰਦਰ ਦਿਨ ਰਾਤ ਗਸ਼ਤ ਕੀਤੀ ਜਾ ਰਹੀ ਹੈ | ਇਸ ਮੌਕੇ ਪੀ.ਸੀ.ਆਰ. ਮੁਲਾਜ਼ਮ ਬਲਬੀਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸ਼ਹਿਰ ਅੰਦਰ ਘੁੰਮ ਰਹੇ ਅਣਪਛਾਤੇ ਵਿਅਕਤੀਆਂ 'ਤੇ ਬਾਜ਼ ਅੱਖ ਰੱਖਣ ਲਈ ਪੀ.ਸੀ.ਆਰ. ਮੁਲਾਜ਼ਮਾਂ ਵਲੋਂ ਦਿਨ-ਰਾਤ ਹਰੇਕ ਗਲੀ ਮੁਹੱਲੇ 'ਚ ਗਸ਼ਤ ਕੀਤੀ ਜਾਂਦੀ ਹੈ | ਜੇਕਰ ਕੋਈ ਅਣਪਛਾਤਾ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਸ਼ਨਾਖਤ ਲਈ ਆਧਾਰ ਕਾਰਡ ਜਾਂ ਹੋਰ ਸਰਕਾਰੀ ਦਸਤਾਵੇਜ਼ ਚੈੱਕ ਕੀਤੇ ਜਾਂਦੇ ਹਨ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਵੇਰੇ ਅਤੇ ਦੁਪਹਿਰ ਸਮੇਂ ਲੜਕੀਆਂ ਦੇ ਸਕੂਲਾਂ ਕੋਲ ਵੀ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ |
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਅਗਲੀ ਖ਼ਬਰ ਜਨਕ ਰਾਜ ਨੇ ਥਾਣਾ ਕੋਟ ਈਸੇ ਖਾਂ ਦਾ ਸੰਭਾਲਿਆ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।