20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੈਪਟਨ ਹਰਚਰਨ ਸਿੰਘ ਰੋਡੇ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 02-11-2025
ਨੱਥੂਵਾਲਾ ਗਰਬੀ, 1 ਨਵੰਬਰ (ਨਵਦੀਪ ਸਿੰਘ)-ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਇਸ ਦੁਨੀਆ ਵਿਚ ਨਹੀਂ ਰਹੇ | ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੰਟ ਸਿੰਘ ਭੁੱਟੋ ਰੋਡੇ ਨੇ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਬਾਘਾ ਪੁਰਾਣਾ ਹਲਕਾ ਇਕ ਮਹਾਨ ਪੁਰਸ਼ ਤੋਂ ਵਾਂਝਾ ਹੋ ਗਿਆ ਹੈ | ਉਹ ਅੰਮਿ੍ਤਧਾਰੀ, ਨਿੱਤਨੇਮੀ ਤੇ ਉੱਦਮੀ ਇਨਸਾਨ ਸਨ | ਗੁਰਜੰਟ ਸਿੰਘ ਭੁੱਟੋ ਰੋਡੇ ਤੋਂ ਇਲਾਵਾ ਸਾਬਕਾ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਤਰਜਿੰਦਰ ਸਿੰਘ ਸਾਬਕਾ ਸਰਪੰਚ ਬੁੱਧ ਸਿੰਘ ਵਾਲਾ, ਠੇਕੇਦਾਰ ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਬਲਤੇਜ ਸਿੰਘ ਲੰਗੇਆਣਾ, ਸਾਧੂ ਸਿੰਘ ਭਾਊ ਰਾਜੇਆਣਾ, ਨਛੱਤਰ ਸਿੰਘ ਚੰਦ ਪੁਰਾਣਾ, ਰੇਸ਼ਮ ਸਿੰਘ ਠੱਠੀ ਭਾਈ, ਸਰਬਜੀਤ ਸਿੰਘ ਵੈਰੋਕੇ ਨੇ ਵੀ ਕੈਪਟਨ ਰੋਡੇ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਖਿਡਾਰੀ ਰਾਜ ਪੱਧਰ ਦੀਆਂ ਖੇਡਾਂ ਵਿਚ ਲੈ ਰਹੇ ਹਨ ਭਾਗ-ਚੇਅਰਮੈਨ ਸੰਧੂ ਅਗਲੀ ਖ਼ਬਰ ਵਿਧਾਇਕ ਅੰਮਿ੍ਤਪਾਲ ਸਿੰਘ ਵਲੋਂ ਆਪ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ-ਪਿ੍ਥੀ ਸਿੰਘ, ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।