05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੋਗਾ ਪੁਲਿਸ ਨੇ ਦੋ ਮੁਕੱਦਮਿਆਂ 'ਚ ਤਿੰਨ ਨਾਜਾਇਜ਼ ਪਿਸਟਲਾਂ ਸਮੇਤ 3 ਕੀਤੇ ਕਾਬੂ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵੱਖ-ਵੱਖ ਮੁਕੱਦਮਿਆਂ ਵਿਚ ਤਿੰਨ ਨਾਜਾਇਜ਼ ਪਿਸਟਲਾਂ ਸਮੇਤ ਤਿੰਨ ਜਾਣਿਆਂ ਨੂੰ ਕਾਬੂ ਕੀਤਾ ਹੈ | ਅੱਜ ਇਸ ਸਬੰਧੀ ਐਸ.ਪੀ. (ਆਈ) ਬਾਲ ਕਿ੍ਸ਼ਨ ਸਿੰਗਲਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਡੀ.ਐਸ.ਪੀ. ਧਰਮਕੋਟ ਰਾਜੇਸ਼ ਠਾਕਰ ਦੀ ਸੁਪਰਵੀਜਨ ਹੇਠ ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ ਜਨਕ ਰਾਜ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਮਨਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਦੌਲੇਵਾਲਾ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਦਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਬੁੱਕਣ ਵਾਲਾ ਜਿਸ 'ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਆਪਣੇ ਸਾਲੇ ਅਜੀਤ ਸਿੰਘ ਉਰਫ਼ ਹੰਸ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਰੌਲੀ ਦੋਨੋਂ ਜਾਣੇ ਆਪਣੀ ਸਵਿਫ਼ਟ ਕਾਰ ਵਿਚ ਸਵਾਰ ਹੋ ਕੇ ਨਾਜਾਇਜ਼ ਅਸਲੇ ਦੀ ਸਪਲਾਈ ਲਈ ਮੋਗਾ ਤੋਂ ਮਖੂ ਸਾਈਡ ਨੂੰ ਜਾ ਰਹੇ ਹਨ ਤਾਂ ਪੁਲਿਸ ਨੇ ਨਾਕਾਬੰਦੀ ਕਰਕੇ ਉਕਤ ਦੋਵਾਂ ਨੂੰ ਦੋ ਪਿਸਟਲ ਇਕ 30 ਬੋਰ ਸਮੇਤ ਮੈਗਜ਼ੀਨ 16 ਜਿੰਦਾ ਰੌਂਦ, ਇਕ ਪਿਸਟਲ 9 ਐਮ.ਐਮ. ਸਮੇਤ ਮੈਗਜ਼ੀਨ 4 ਰੌਂਦ ਜਿੰਦਾ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਅੰਡਰ ਸੈਕਸ਼ਨ 111 ਬੀ.ਐਨ.ਐਸ. ਅਤੇ ਅਸਲਾ ਆਰਮ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਐਸ.ਪੀ. ਬਾਲ ਕਿ੍ਸ਼ਨ ਸਿੰਗਲਾ ਨੇ ਦੱਸਿਆ ਕਿ ਇਕ ਹੋਰ ਮੁਕੱਦਮੇ ਵਿਚ ਥਾਣਾ ਸਿਟੀ ਸਾਊਥ ਮੋਗਾ ਪੁਲਿਸ ਵਲੋਂ ਅਕਾਸ ਕੁਮਾਰ ਪੁੱਤਰ ਦੌਲਤ ਰਾਮ ਵਾਸੀ ਸ਼ਹੀਦੀ ਪਾਰਕ ਮੋਗਾ ਕੋਲੋਂ 32 ਬੋਰ ਪਿਸਟਲ 6 ਜਿੰਦਾ ਰੌਂਦ ਸਮੇਤ ਕਾਬੂ ਕਰ ਲਿਆ | ਉਨ੍ਹਾਂ ਕਿਹਾ ਕਿ ਉਕਤ ਗਿ੍ਫ਼ਤਾਰ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |
ਪਿਛਲੀ ਖ਼ਬਰ ਐਸ. ਓ. ਆਈ. ਤੇ ਯੂਥ ਅਕਾਲੀ ਦਲ ਵਲੋਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੂੰ ਖਤਮ ਕਰਨ 'ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਰਤੀ 'ਤੇ ਆਉਣਾ ਸਾਡੇ ਜੀਵਨ ਦਾ ਆਧਾਰ ਬਣਿਆ- ਡਾ. ਨਵਨੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।