06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭਿੰਡਰ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 05-11-2025
ਕਿਸ਼ਨਪੁਰਾ ਕਲਾਂ, 4 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਡੇਰਾ ਬਾਬਾ ਚੇਤਨਾ ਦਾਸ ਜੀ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਈ | ਇਸ ਮੌਕੇ ਪਿੰਡ ਦੀਆਂ ਵੱਖ-ਵੱਖ ਸੰਗਤਾਂ ਨੇ ਗੁਰਦੁਆਰੇ ਵਿਖੇ ਇਕੱਠੇ ਹੋ ਕੇ ਨਾਮ-ਸਿਮਰਨ ਵਿਚ ਭਾਗ ਲਿਆ | ਭੋਗ ਪਾਏ ਜਾਣ ਤੋਂ ਉਪਰੰਤ ਪ੍ਰਸਿੱਧ ਰਾਗੀ ਭਾਈ ਸਾਹਿਬ ਭਾਈ ਮਨਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ, ਜਿਸ ਨਾਲ ਹਾਜ਼ਰ ਸੰਗਤ ਨੇ ਆਤਮਿਕ ਅਨੰਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਭਾਈ ਸਾਹਿਬ ਭਾਈ ਗੁਰਮੇਲ ਸਿੰਘ ਜੀ ਨੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੁਕਮਨਾਮਾ ਸਾਹਿਬ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਆਤਮਿਕ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਸਮਾਗਮ ਦੌਰਾਨ ਸਥਾਨਕ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ | ਹਰ ਇਕ ਪ੍ਰਾਣੀ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ ਦੇ ਅੰਤ 'ਚ ਗੁਰੂ ਦਾ ਲੰਗਰ ਸ਼ਰਧਾ ਨਾਲ ਵਰਤਾਇਆ ਗਿਆ | ਸਮਾਗਮ ਦੌਰਾਨ ਤਿੰਨ ਦਿਨ ਛੋਟੇ ਬੱਚਿਆਂ, ਬੀਬੀਆਂ ਤੇ ਹੋਰ ਸੇਵਾਦਾਰਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ | ਪ੍ਰਬੰਧਕੀ ਕਮੇਟੀ ਵਲੋਂ ਸਮਾਗਮ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਪ੍ਰਬੰਧਕੀ ਕਮੇਟੀ ਮੈਂਬਰ ਗੁਰਮੇਲ ਸਿੰਘ ਕਾਲਾ, ਕਰਨੈਲ ਸਿੰਘ, ਗੁਰਭਿੰਦਰ ਸਿੰਘ, ਧੰਨਜੀਤ ਸਿੰਘ, ਡਾ. ਗੁਰਮੀਤ ਸਿੰਘ, ਸ਼ਿੰਦਰਪਾਲ ਸਿੰਘ, ਦਲੀਪ ਸਿੰਘ, ਪਵਿੱਤਰ ਸਿੰਘ ਕਲਸੀ, ਬਲਵੀਰ ਸਿੰਘ ਮੱਲ੍ਹੀ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਐਸ. ਓ. ਆਈ. ਤੇ ਯੂਥ ਅਕਾਲੀ ਦਲ ਵਲੋਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੂੰ ਖਤਮ ਕਰਨ 'ਤੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।