06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਰਜਿੰਦਰ ਸਿੰਘ ਧਾਮੀ ਦਾ ਪੰਜਵੀਂ ਵਾਰ ਪ੍ਰਧਾਨ ਬਣਨਾ ਇਤਿਹਾਸਕ ਜਿੱਤ-ਭਾਰਤੀ ਪੱਤੋ, ਬਲਕਰਨ ਮਾਣੂੰਕੇ

ਅਜੀਤ ਡੈਸਕ 05-11-2025
ਬਾਘਾ ਪੁਰਾਣਾ, 4 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਸਰਕਲ ਪ੍ਰਧਾਨ ਬਲਕਰਨ ਸਿੰਘ ਮਾਣੂੰਕੇ ਨੇ ਇਸ ਚੋਣ ਨੂੰ ਇਤਿਹਾਸਕ ਜਿੱਤ ਦੱਸਦਿਆਂ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਉਮੀਦਵਾਰ 117 ਵੋਟਾਂ ਦੇ ਵੱਡੇ ਫ਼ਰਕ ਨਾਲ ਕਰਾਰੀ ਹਾਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਸ ਚੋਣ ਦੀ ਜਿੱਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਹਰਮਨ ਪਿਆਰਆਤ ਬਰਕਰਾਰ ਹੈ | ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਬਣ ਕੇ ਵਿਰੋਧੀਆਂ ਦੇ ਮੂੰਹ ਬੰਦ ਕਰਾ ਦਿੱਤੇ ਹਨ ਤੇ ਆਉਣ ਵਾਲੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜਿੱਤ ਯਕੀਨੀ ਬਣੇ ਰਹੇਗੀ | ਇਸ ਮੌਕੇ ਇਤਿਹਾਸਕ ਜਿੱਤ ਦੀ ਖ਼ੁਸ਼ੀ 'ਚ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਸਰਕਲ ਪ੍ਰਧਾਨ ਬਲਕਰਨ ਸਿੰਘ ਮਾਣੂੰਕੇ ਨੇ ਪਾਰਟੀ ਵਰਕਰਾਂ 'ਚ ਲੱਡੂ ਵੰਡੇ |
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।