06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਲੂਮਿੰਗ ਬਡਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਵੱਖ-ਵੱਖ ਤਸਵੀਰਾਂ | <br/> 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਪ੍ਰਾਰਥਨਾ ਸਭਾ ਮੌਕੇ ਇਕ ਵਿਸ਼ੇਸ਼ ਸਭਾ ਕੀਤੀ ਗਈ | ਵਿਦਿਆਰਥੀਆਂ ਵਲੋਂ ਗਾਏ ਗਏ ਸ਼ਬਦ ਨੇ ਮਹੌਲ ਨੂੰ ਇਕ ਬੜਾ ਹੀ ਅਲੌਕਿਕ ਭਗਤੀ ਮਈ ਰੂਪ ਦੇ ਦਿੱਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਬਹੁਤ ਹੀ ਸੋਹਣੇ ਤੇ ਸਿੱਖਿਆਦਾਈ ਚਾਰਟ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਉੱਪਰ ਆਰਟੀਕਲ ਪੇਸ਼ ਕੀਤੇ ਗਏ | ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੇਸੀ ਮਹੀਨੇ ਕੱਤਕ ਦੀ ਪੁੰਨਿਆ 'ਤੇ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਜੀ ਨੇ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਦਾ ਉਪਦੇਸ਼ ਦਿੱਤਾ | ਇਸ ਮੌਕੇ ਸਕੂਲ ਦੇ ਪੰਜਾਬੀ ਦੇ ਅਧਿਆਪਕ ਡਾ. ਪ੍ਰਭਜੋਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੀਆ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਪੂਰੇ ਵਿਸ਼ਵ ਭਰ ਵਿਚ ਕੀਤੀਆਂ ਗਈਆਂ ਉਦਾਸੀਆਂ ਬਾਰੇ ਚਾਨਣਾ ਪਾਇਆ | ਇਸ ਦੌਰਾਨ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ, ਜੀਵਨ ਕਾਲ ਤੇ ਮਨੁੱਖਤਾ ਲਈ ਉਨ੍ਹਾਂ ਦੁਆਰਾ ਕੀਤੇ ਗਏ ਉਪਰਾਲਿਆਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਤੇ ਸਹੀ ਰਸਤੇ ਉੱਪਰ ਹੀ ਅੱਗੇ ਵਧਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 2364 ਤੇ 5994 ਦੀ ਭਰਤੀ ਤੁਰੰਤ ਪੂਰੀ ਕੀਤੀ ਜਾਵੇ-ਡੀ.ਟੀ.ਐਫ. ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦਾ ਪੰਜਵੀਂ ਵਾਰ ਪ੍ਰਧਾਨ ਬਣਨਾ ਇਤਿਹਾਸਕ ਜਿੱਤ-ਭਾਰਤੀ ਪੱਤੋ, ਬਲਕਰਨ ਮਾਣੂੰਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।