06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

2364 ਤੇ 5994 ਦੀ ਭਰਤੀ ਤੁਰੰਤ ਪੂਰੀ ਕੀਤੀ ਜਾਵੇ-ਡੀ.ਟੀ.ਐਫ.

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਨਿੱਤ ਦਿਨ ਸਟੇਜਾਂ ਤੋਂ ਨੌਕਰੀਆਂ ਦੇਣ ਦੇ ਅੰਕੜੇ ਦੱਸਦੇ ਨਹੀਂ ਥੱਕਦੇ ਪਰ ਹਕੀਕਤ ਕੁਝ ਹੋਰ ਹੈ | ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ 2020 ਵਿਚ ਕਾਂਗਰਸ ਸਮੇਂ ਨਿਕਲੀ ਪ੍ਰਾਇਮਰੀ ਸਕੂਲਾਂ ਦੇ 2364 ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਅੱਜ ਪੰਜ ਸਾਲ ਬਾਅਦ ਵੀ ਵਿਚੇ ਹੀ ਲਟਕ ਰਹੀ ਹੈ | ਇਸ ਭਰਤੀ 'ਚੋਂ ਸਿਰਫ 600 ਅਧਿਆਪਕ ਹੀ ਜੁਆਇਨ ਕਰ ਸਕੇ ਹਨ ਤੇ ਬਾਕੀ ਅਧਿਆਪਕ ਨਿੱਤ ਦਿਨ ਡੀ. ਪੀ. ਆਈ. ਦਫਤਰਾਂ ਦੇ ਚੱਕਰ ਕੱਟ ਰਹੇ ਹਨ ਅਤੇ ਧਰਨੇ ਦੇ ਰਹੇ ਹਨ | ਆਗੂਆਂ ਨੇ ਦੱਸਿਆ ਕਿ ਇਸੇ ਤਰ੍ਹਾਂ 2022 'ਚ 5994 ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਸੀ ਜਿਸ ਵਿਚੋਂ ਸਿਰਫ 2400 ਨੇ ਹੀ ਨੌਕਰੀ ਜੁਆਇਨ ਕੀਤੀ ਹੈ ਤੇ ਬਾਕੀ ਰਹਿੰਦੇ ਬੇਰੁਜ਼ਗਾਰ ਅਧਿਆਪਕ ਨਿੱਤ ਦਿਨ ਸੜਕਾਂ 'ਤੇ ਆਪਣੀ ਮੰਗ ਨੂੰ ਲੈ ਕੇ ਸਰਕਾਰ ਦੇ ਜ਼ਬਰ ਦਾ ਸ਼ਿਕਾਰ ਹੋ ਰਹੇ ਹਨ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨ ਦਾਸ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੀਤ ਸਿੰਘ ਝੋਰੜਾਂ ਨੇ ਕਿਹਾ ਕਿ ਸਰਕਾਰ ਦਾ ਕੰਮ ਅੱਗਾ ਦੌੜ ਪਿੱਛਾ ਚੌੜ ਵਾਲਾ ਹੈ | ਨਵੀਆਂ ਨੌਕਰੀਆਂ ਦੇ ਬਿਆਨ ਨਿੱਤ ਦਿਨ ਸਟੇਜਾਂ ਤੋਂ ਆ ਰਹੇ ਹਨ ਪਰ ਪੁਰਾਣੀਆਂ ਭਰਤੀਆਂ ਸਿਰੇ ਨਹੀਂ ਚੜ੍ਹ ਰਹੀਆਂ | ਇਸ ਸਮੇਂ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਸਵਰਨਜੀਤ ਸਿੰਘ ਭਗਤਾ, ਨਰਿੰਦਰ ਸਿੰਘ ਬਲਵਿੰਦਰ ਸਿੰਘ, ਮਧੂ ਬਾਲਾ, ਨਵਦੀਪ ਸਿੰਘ ਧੂੜਕੋਟ, ਕਰਮਜੀਤ ਸਿੰਘ ਬੁਰਜ, ਰਾਜੇਸ਼ ਕੁਮਾਰ, ਇਕਬਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟ ਈਸੇ ਖਾਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।